ਸੰਤੋਖ ਗਿੱਲ
ਗੁਰੂਸਰ ਸੁਧਾਰ, 8 ਜੂਨ
ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਪ੍ਰਿੰਸੀਪਲ ਬੁੱਧ ਰਾਮ ਨੂੰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਰਾਏਕੋਟ ਦੇ ਆਬਜ਼ਰਵਰ ਪ੍ਰੋ. ਤੇਜਪਾਲ ਸਿੰਘ ਗਿੱਲ ਨੇ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਬਿਹਤਰ ਪ੍ਰਦਰਸ਼ਨ ਕਰੇਗੀ। ਪ੍ਰੋ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਰਾਏਕੋਟ ਦੇ ਵਿਧਾਨ ਸਭਾ ਮੈਂਬਰ ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਕਾਰਨ ਪਾਰਟੀ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਵਿਚ ਸਾਰੇ ਹਲਕਿਆਂ ਵਿਚ ਬਿਹਤਰ ਪ੍ਰਦਰਸ਼ਨ ਕਰੇਗੀ।