ਲੁਧਿਆਣਾ ’ਚ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ

ਵਿਧਾਇਕ ਤੇ ਅਧਿਕਾਰੀਆਂ ਵੱਲੋਂ ਜਾਇਜ਼ਾ; ਗੰਦੇ ਪਾਣੀ ਦੀ ਮਾਰ ਤੋਂ ਲੋਕਾਂ ਨੂੰ ਮਿਲੇਗਾ ਛੁਟਕਾਰਾ: ਬੱਗਾ

ਲੁਧਿਆਣਾ ’ਚ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਆਰੰਭ

ਬੁੱਢੇ ਨਾਲੇ ਦੀ ਸਫ਼ਾਈ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਮਦਨ ਲਾਲ ਬੱਗਾ।

ਖੇਤਰੀ ਪ੍ਰਤੀਨਿਧ

ਲੁਧਿਆਣਾ, 22 ਮਈ

ਮਾਨਸੂਨ ਦਾ ਮੌਸਮ ਆਉਣ ਤੋਂ ਪਹਿਲਾਂ ਹੀ ਇਸ ਵਾਰ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਪਹਿਲਾਂ ਸਫ਼ਾਈ ਦਾ ਕੰਮ ਸਮੇਂ ਸਿਰ ਨਾ ਹੋਣ ਕਾਰਨ ਲੋਕਾਂ ਨੂੰ ਬੁੱਢੇ ਨਾਲੇ ਦੇ ਗੰਦੇ ਪਾਣੀ ਦੀ ਮਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਸਥਾਨਕ ਚਾਂਦ ਸਿਨੇਮਾ ਪੁਲੀ ਤੋਂ ਹਲਕਾ ਉੱਤਰੀ ਵਿੱਚ ਪੈਂਦੇ ਬੁੱਢੇ ਨਾਲੇ ਵਿੱਚੋਂ 65 ਟਿੱਪਰ ਗਾਰੇ ਦੇ ਕੱਢੇ ਗਏ ਹਨ। ਇਸ ਕੰਮ ਦਾ ਜਾਇਜ਼ਾ ਲੈਣ ਹਲਕਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਹੋਰ ਉੱਚ ਅਧਿਕਾਰੀ ਪਹੁੰਚੇ।

ਵਿਧਾਇਕ ਬੱਗਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਬਰਸਾਤੀ ਮੌਸਮ ਆਉਣ ’ਤੇ ਹੀ ਸ਼ੁਰੂ ਕੀਤਾ ਜਾਂਦਾ ਸੀ, ਜਿਸ ਕਰਕੇ ਲੋਕਾਂ ਨੂੰ ਬੁੱਢੇ ਨਾਲੇ ਦੀ ਮਾਰ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਇਸ ਵਾਰ ਇਹ ਕੰਮ ਪਹਿਲਾਂ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਨੂੰ ਸਾਫ਼ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ। ਅੱਜ ਬੁੱਢੇ ਨਾਲੇ ਦੀ ਸਫ਼ਾਈ ਲਈ 1 ਪੋਕਲੇਨ, 12 ਟਿੱਪਰ ਅਤੇ 4 ਜੇਸੀਬੀ ਮਸ਼ੀਨਾਂ ਲਾਈਆਂ ਗਈਆਂ ਹਨ। ਇਨ੍ਹਾਂ ਨਾਲ ਨਾ ਸਿਰਫ ਬੁੱਢੇ ਨਾਲੇ ਵਿੱਚੋਂ ਗਾਰਾ ਕੱਢਿਆ ਗਿਆ, ਸਗੋਂ ਉਸ ਨੂੰ ਨਾਲੋਂ-ਨਾਲ ਟਿੱਪਰਾਂ ਵਿੱਚ ਲੋਡ ਕਰਵਾਇਆ ਗਿਆ। ਇਸ ਮੌਕੇ ਐੱਸਈ ਰਾਜਿੰਦਰ ਸਿੰਘ, ਏਸੀਪੀ ਟਰੈਫਿਕ ਗੁਰਤੇਜ ਸਿੰਘ, ਐੱਸਡੀਓ ਸੁਖਦੀਪ ਸਿੰਘ, ਅਮਨ ਬੱਗਾ ਅਤੇ ਹੋਰ ਕਈ ਉੱਚ ਅਧਿਕਾਰੀ ਹਾਜ਼ਰ ਸਨ।

ਬੁੱਢੇ ਨਾਲੇ ਦੁਆਲੇ ਲਾਈਆਂ ਜਾਲੀਆਂ ਟੁੱਟਣ ਲੱਗੀਆਂ

ਤਾਜਪੁਰ ਰੋਡ ’ਤੇ ਬੁੱਢੇ ਨਾਲੇ ਦੁਆਲੇ ਡਿੱਗੀ ਹੋਈ ਜਾਲੀ।

ਇਥੇ ਲੋਕਾਂ ਨੂੰ ਬੁੱਢੇ ਨਾਲੇ ਵਿੱਚ ਕੂੜਾ ਸੁੱਟਣ ਤੋਂ ਰੋਕਣ ਲਈ ਆਲੇ-ਦੁਆਲੇ ਲਾਈਆਂ ਜਾ ਰਹੀਆਂ ਜਾਲੀਆਂ ਵੀ ਹੁਣ ਡਿਗਣੀਆਂ ਸ਼ੁਰੂ ਹੋ ਗਈਆਂ ਹਨ। ਨਿਗਮ ਅਧਿਕਾਰੀਆਂ ਅਨੁਸਾਰ ਬੁੱਢੇ ਨਾਲੇ ਦੇ ਨਾਲ-ਨਾਲ 14 ਕਿਲੋਮੀਟਰ ਤੱਕ ਜਾਲੀ ਲਗਾਉਣ ਦਾ ਕੰਮ ਚੱਲ ਰਿਹਾ ਹੈ। ਡਾਇੰਗਾਂ, ਉਦਯੋਗਿਕ ਇਕਾਈਆਂ, ਡੇਅਰੀਆਂ ਦੀ ਗੰਦਗੀ ਅਤੇ ਲੋਕਾਂ ਵੱਲੋਂ ਸੁੱਟੇ ਜਾਂਦੇ ਕੂੜੇ ਕਰਕੇ ਪਿਛਲੇ ਕੁਝ ਸਾਲਾਂ ਤੋਂ ਬੁੱਢਾ ਦਰਿਆ ਹੌਲੀ-ਹੌਲੀ ਗੰਦੇ ਨਾਲੇ ਦਾ ਰੂਪ ਧਾਰ ਗਿਆ ਹੈ। ਨਗਰ ਨਿਗਮ ਨੇ ਲੋਕਾਂ ਵੱਲੋਂ ਬੁੱਢੇ ਨਾਲੇ ਵਿੱਚ ਸੁੱਟੇ ਜਾਂਦੇ ਕੂੜੇ ਨੂੰ ਰੋਕਣ ਲਈ ਇਸ ਦੇ ਦੋਵਾਂ ਪਾਸੇ ਕਰੀਬ 14 ਕਿਲੋਮੀਟਰ ਤੱਕ ਜਾਲੀ ਲਗਾਉਣ ਦਾ ਕੰਮ ਸ਼ੁਰੂ ਕੀਤਾ ਹੈ ਪਰ ਕਈ ਥਾਵਾਂ ’ਤੇ ਜ਼ਮੀਨ ਧੱਸਣ ਜਾਂ ਕੰਮ ਚਲਦਾ ਹੋਣ ਕਰਕੇ ਇਹ ਜਾਲੀ ਡਿਗਣੀ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਆਪਣਾ ਨਾਮ ਨਾ ਲਿਖਣ ਦੀ ਸ਼ਰਤ ’ਤੇ ਦੱਸਿਆ ਕਿ ਜਾਲੀ ਡਿੱਗਣ ਸਬੰਧੀ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ। ਮੌਕੇ ਦੀ ਜਾਂਚ ਕਰਕੇ ਜਲਦੀ ਇਸ ਨੂੰ ਠੀਕ ਕਰ ਦਿੱਤਾ ਜਾਵੇਗਾ। ਜਾਲੀਆਂ ਲਗਾਉਣ ਵਾਲੇ ਕੰਟਰੈਕਟਰ ਰਿੱਕੀ ਨੇ ਕਿਹਾ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਦੱਸਿਆ ਕਿ ਇੱਕ ਜੇਬੀਸੀ ਮਸ਼ੀਨ ਕਾਰਨ ਇਹ ਜਾਲੀ ਡਿੱਗੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਨੂੰ ਠੀਕ ਕਰਵਾ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All