ਨਿੱਜੀ ਪੱਤਰ ਪ੍ਰੇਰਕ
ਖੰਨਾ, 18 ਸਤੰਬਰ
ਇਥੋਂ ਦੇ ਵਿਸ਼ਵਕਰਮਾ ਮੰਦਰ ਵਿਖੇ ਬਿਲਡਿੰਗ ਠੇਕੇਦਾਰ ਐਸੋਸ਼ੀਏਸ਼ਨ ਵੱਲੋਂ ਗੁਰਬਚਨ ਸਿੰਘ ਦੀ ਪ੍ਰਧਾਨਗੀ ਹੇਠਾਂ 21ਵਾਂ ਵਿਸ਼ਵਕਰਮਾ ਪੂਜਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਮੂਰਤੀ ਇਸ਼ਨਾਨ ਉਪਰੰਤ ਝੰਡਾ ਲਹਿਰਾਉਣ ਦੀ ਰਸਮ ਗੁਰਦੇਵ ਸਿੰਘ ਲੋਟੇ ਅਤੇ ਪੂਰਨ ਆਹੁਤੀ ਦੀ ਭੁਪਿੰਦਰ ਸਿੰਘ ਸੌਂਦ ਨੇ ਅਦਾ ਕੀਤੀ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਕ੍ਰਿਪਾ ਸਦਕਾ ਹੀ ਮਨੁੱਖ ਸੂਈ ਤੋਂ ਲੈ ਕੇ ਜਹਾਜ਼ ਤੱਕ ਦਾ ਨਿਰਮਾਣ ਕਰਨ ਦਾ ਸਮਰੱਥ ਬਣਿਆ ਹੈ। ਉਨ੍ਹਾਂ ਕਿਹਾ ਕਿ ਅਜੌਕੇ ਯੁੱਗ ਵਿਚ ਜੋ ਮਨੁੱਖ ਹੁਨਰ ਨਾਲ ਵੱਡੀਆਂ ਵੱਡੀਆਂ ਪ੍ਰਾਪਤੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਸਿਹਤ ਅਤੇ ਸਿੱਖਿਆ ਲਈ ਕਾਰਜ ਕੀਤੇ ਜਾ ਰਹੇ ਹਨ, ਉੱਥੇ ਤਕਨੀਕੀ ਸਿੱਖਿਆ ਨੂੰ ਪ੍ਰਫੁਲਿੱਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇਨਵੈਸਟਰ ਪੰਜਾਬ ਤਹਿਤ ਸਵੈ ਰੁਜ਼ਗਾਰ ਸਬੰਧੀ 58 ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਮੌਕੇ ਲੱਕੀ ਧੀਮਾਨ ਐਂਡ ਪਾਰਟੀ ਅਤੇ ਸੋਹਨ ਸਿੰਘ ਮੰਨਵੀਂ ਵੱਲੋਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅੰਤ ਵਿਚ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਹਰਜੀਤ ਸਿੰਘ ਸੋਹਲ, ਸੁਖਦੇਵ ਸਿੰਘ ਕਲਸੀ, ਹਰਮੇਸ਼ ਲੋਟੇ, ਬਲਵਿੰਦਰ ਸਿੰਘ ਸੌਂਦ, ਰਾਜਿੰਦਰ ਸਿੰਘ ਲੋਟੇ, ਗੁਰਚਰਨ ਸਿੰਘ ਵਿਰਦੀ, ਅਮਰਜੀਤ ਸਿੰਘ, ਨਰਿੰਦਰ ਸਿੰਘ ਲੋਟੇ, ਪਰਮਜੀਤ ਸਿੰਘ ਧੀਮਾਨ, ਬਲਵਿੰਦਰ ਸਿੰਘ ਭਮਰਾ, ਆਦਰਸ਼ ਕੁਮਾਰ, ਪੁਸ਼ਕਰਰਾਜ ਸਿੰਘ ਰੂਪਰਾਏ, ਗੁਰਨਾਮ ਸਿੰਘ, ਚਰਨਜੀਤ ਸਿੰਘ, ਬਲਦੇਵ ਸਿੰਘ, ਸੁਖਮਿੰਦਰ ਸਿੰਘ, ਮੇਜਰ ਸਿੰਘ, ਬੁੱਧ ਸਿੰਘ, ਗੁਰਮਿੰਦਰ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਨਿਰਮਲ ਸਿੰਘ, ਬਿੰਦਰ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।