ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੀ ਮੀਟਿੰਗ
ਖੰਨਾ: ਇੱਥੋਂ ਦੇ ਜੀਟੀ ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆਂ ਵਿੱਚ ਅੱਜ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਪਰਮਿੰਦਰ ਸਿੰਘ ਭੋਡੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਿੱਥੇ ਬਿਲਡਿੰਗ ਠੇਕੇਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਉੱਥੇ ਹੀ...
Advertisement
ਖੰਨਾ: ਇੱਥੋਂ ਦੇ ਜੀਟੀ ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆਂ ਵਿੱਚ ਅੱਜ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਪਰਮਿੰਦਰ ਸਿੰਘ ਭੋਡੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਿੱਥੇ ਬਿਲਡਿੰਗ ਠੇਕੇਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਉੱਥੇ ਹੀ ਐਸੋਸ਼ੀਏਸ਼ਨ ਦੇ ਦਫਤਰ ਦੇ ਨਿਰਮਾਣ ਕਾਰਜ ਅਰੰਭ ਕਰਨ ਅਤੇ ਹਰ ਸਾਲ 17 ਸਤੰਬਰ ਨੂੰ ਮਨਾਏ ਜਾਂਦੇ ਵਿਸ਼ਵਕਰਮਾ ਪੂਜਾ ਦਿਵਸ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਗੁਰਦੇਵ ਸਿੰਘ ਲੋਟੇ ਨੇ ਸਮੂਹ ਐਸੋਸ਼ੀਏਸ਼ਨ ਮੈਬਰਾਂ ਨੂੰ ਦਫਤਰ ਦੇ ਨਿਰਮਾਣ ਕਾਰਜ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੀਪ ਸਿੰਘ ਦੀਪਾ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਪਾਲ ਸਿੰਘ, ਰਮਿੰਦਰ ਸਿੰਘ, ਅਜਮੇਰ ਸਿੰਘ ਅਤੇ ਪਰਮਜੀਤ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement