ਬਿਲਡਿੰਗ ਠੇਕੇਦਾਰ ਐਸੋਸ਼ੀਏਸ਼ਨ ਵੱਲੋਂ ਪੂਜਾ 17 ਨੂੰ
ਇਥੋਂ ਦੇ ਵਿਸ਼ਵਕਰਮਾ ਮੰਦਿਰ ਵਿਖੇ ਬਿਲਡਿੰਗ ਠੇਕੇਦਾਰ ਐਸੋਸ਼ੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਗੁਰਦੀਪ ਸਿੰਘ ਦੀਪਾ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 17 ਸਤੰਬਰ ਨੂੰ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ 23ਵਾਂ ਪੂਜਾ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵੱਖ ਵੱਖ ਸਬ ਕਮੇਟੀਆਂ ਬਣਾ ਕੇ ਮੈਬਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਪ੍ਰੋਗਰਾਮ ਦਾ ਪਹਿਲਾਂ ਕਾਰਡ ਜਾਰੀ ਕਰਦਿਆਂ ਐਸੋਸ਼ੀਏਸ਼ਨ ਵੱਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ ਤੜਕੇ ਮੂਰਤੀ ਇਸ਼ਨਾਨ ਉਪਰੰਤ ਗੁਰਦੀਪ ਸਿੰਘ ਦੇ ਪਰਿਵਾਰ ਵੱਲੋਂ ਹਵਨ ਯੱਗ ਅਰੰਭ ਕੀਤਾ ਜਾਵੇਗਾ ਅਤੇ ਪੂਜਾ ਅਰਚਨਾ ਮੰਦਰ ਦੇ ਪੁਜਾਰੀ ਪੰਡਿਤ ਸੁਨੀਲ ਕੁਮਾਰ ਦੂਬੇ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਝੰਡੇ ਦੀ ਰਸਮ ਭੁਪਿੰਦਰ ਸਿੰਘ ਸੌਂਦ ਅਦਾ ਕਰਨਗੇ ਜਦੋਂਕਿ ਲੱਕੀ ਧੀਮਾਨ ਐਂਡ ਪਾਰਟੀ ਬਾਬਾ ਜੀ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰਚਰਨ ਸਿੰਘ, ਪਰਮਿੰਦਰ ਸਿੰਘ, ਗੁਰਦੇਵ ਸਿੰਘ, ਬੁੱਧ ਸਿੰਘ, ਮੇਜਰ ਸਿੰਘ, ਕਰਮਜੀਤ ਸਿੰਘ, ਸਰਬਜੀਤ ਸਿੰਘ, ਅਜੀਤ ਸਿੰਘ, ਹਰਤੇਜ ਸਿੰਘ, ਲਖਵੀਰ ਸਿੰਘ, ਸ਼ੇਰ ਸਿੰਘ, ਸਤਨਾਮ ਸਿੰਘ, ਸਿਮਰਨਜੀਤ ਸਿੰਘ, ਸੇਵਾ ਸਿੰਘ, ਬਲਜਿੰਦਰ ਸਿੰਘ, ਬਿੰਦਰ ਸਿੰਘ, ਬਲਦੇਵ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ।