ਹਾਦਸੇ ’ਚ ਸਾਨ੍ਹ ਮਰਿਆ; ਕਾਰ ਸਵਾਰ ਜ਼ਖ਼ਮੀ
ਲੁਧਿਆਣਾ-ਫਿਰੋਜ਼ਪੁਰ ਕੌਮੀ ਸ਼ਾਹਰਾਹ ’ਤੇ ਅਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਬੀਤੀ ਰਾਤ ਇੱਕ ਹਾਦਸਾ ਵਾਪਰ ਗਿਆ। ਹਾਈਵੇਅ ’ਤੇ ਬਰੇਜ਼ਾ ਕਾਰ ਦੀ ਸਾਨ੍ਹ ਨਾਲ ਜ਼ਬਰਦਸਤ ਟੱਕਰ ਹੋਈ ਜਿਸ ਦੌਰਾਨ ਸਾਨ੍ਹ ਦੀ ਮੌਤ ਹੋ ਗਈ ਜਦਕਿ ਕਾਰ ਸਵਾਰ ਜ਼ਖਮੀ ਹੋ ਗਏ ਅਤੇ ਕਾਰ...
Advertisement
ਲੁਧਿਆਣਾ-ਫਿਰੋਜ਼ਪੁਰ ਕੌਮੀ ਸ਼ਾਹਰਾਹ ’ਤੇ ਅਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਬੀਤੀ ਰਾਤ ਇੱਕ ਹਾਦਸਾ ਵਾਪਰ ਗਿਆ। ਹਾਈਵੇਅ ’ਤੇ ਬਰੇਜ਼ਾ ਕਾਰ ਦੀ ਸਾਨ੍ਹ ਨਾਲ ਜ਼ਬਰਦਸਤ ਟੱਕਰ ਹੋਈ ਜਿਸ ਦੌਰਾਨ ਸਾਨ੍ਹ ਦੀ ਮੌਤ ਹੋ ਗਈ ਜਦਕਿ ਕਾਰ ਸਵਾਰ ਜ਼ਖਮੀ ਹੋ ਗਏ ਅਤੇ ਕਾਰ ਵੀ ਨੁਕਸਾਨੀ ਗਈ। ਫੌਰੀ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਕੇ ਹਾਦਸੇ ਦੀ ਜਾਣਕਾਰੀ ਥਾਣਾ ਦਾਖਾ ਦੀ ਪੁਲੀਸ ਨੂੰ ਦਿੱਤੀ ਗਈ। ਥਾਣਾ ਦਾਖਾ ਦੇ ਮੁਨਸ਼ੀ ਰੁਪਿੰਦਰ ਸਿੰਘ ਨੇ ਹਾਦਸੇ ਦੀ ਪੁਸ਼ਟੀ ਕੀਤੀ। ਲੋਕਾਂ ਅਤੇ ਸਮਾਜ ਸੇਵੀ ਹਰਦੀਪ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਸੜਕਾਂ ’ਤੇ ਘੁੰਮਦੇ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕਰੇ।
Advertisement
Advertisement