DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bullet Silencers ’ਤੇ ਬੁਲਡੋਜ਼ਰ ਚਲਾਇਆ

ਮਕੈਨਿਕਾਂ ਖ਼ਿਲਾਫ਼ ਕਾਰਵਾੲੀ ਦੀ ਚਿਤਾਵਨੀ ਦਿੱਤੀ

  • fb
  • twitter
  • whatsapp
  • whatsapp
featured-img featured-img
ਸਾਇਲੈਂਸਰ ਨਸ਼ਟ ਕਰਵਾਉਂਦੇ ਹੋਏ ਪੁਲੀਸ ਮੁਲਾਜ਼ਮ।
Advertisement

ਪੁਲੀਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ, ਆਵਾਜ਼ ਪ੍ਰਦੂਸ਼ਣ ’ਤੇ ਰੋਕ ਲਾਉਣ ਅਤੇ ਆਮ ਲੋਕਾਂ ਨੂੰ ਸੁਖਾਵਾਂ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਐੱਸ ਐੱਸ ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਬੁਲੇਟ ਮੋਟਰਸਾਈਕਲਾਂ ’ਤੇ ਗ਼ੈਰ-ਕਾਨੂੰਨੀ ਸਾਇਲੈਂਸਰ ਲਾ ਕੇ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੂਰੇ ਜ਼ਿਲ੍ਹੇ ਵਿੱਚ ਸੈਂਕੜੇ ਚਲਾਨ ਕੀਤੇ ਗਏ ਅਤੇ ਲਗਪਗ 150 ਗ਼ੈਰ-ਕਾਨੂੰਨੀ ਸਾਇਲੈਂਸਰ ਜ਼ਬਤ ਕੀਤੇ ਗਏ। ਪੁਲੀਸ ਨੇ ਇਨ੍ਹਾਂ ਜ਼ਬਤ ਕੀਤੇ ਸਾਇਲੈਂਸਰਾਂ ਨੂੰ ਖੰਨਾ ਦੇ ਅਮਲੋਹ ਚੌਕ ਵਿੱਚ ਜਨਤਕ ਤੌਰ ’ਤੇ ਬੁਲਡੋਜ਼ਰ ਚਲਾ ਕੇ ਨਸ਼ਟ ਕਰ ਦਿੱਤਾ। ਐੱਸ ਐੱਸ ਪੀ ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਹ ਮੁਹਿੰਮ ਦਾ ਪਹਿਲਾ ਪੜਾਅ ਹੈ। ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵਰਕਸ਼ਾਪਾਂ, ਗੈਰਾਜਾਂ ਅਤੇ ਮਕੈਨਿਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜੋ ਮੋਟਰਸਾਈਕਲਾਂ ’ਤੇ ਅਜਿਹੇ ਗੈਰ-ਕਾਨੂੰਨੀ ਸਾਇਲੈਂਸਰ ਲਗਾਉਂਦੇ ਹਨ। ਇਸ ਮੌਕੇ ਡੀ ਐੱਸ ਪੀ ਕਰਮਵੀਰ ਸਿੰਘ ਤੂਰ, ਕੁਲਜੀਤ ਸਿੰਘ ਅਤੇ ਹੋਰ ਸੀਨੀਅਰ ਪੁਲੀਸ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
×