DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਲੜੀ ਤਹਿਤ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਤੋਂ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ| ਉਨ੍ਹਾਂ...

  • fb
  • twitter
  • whatsapp
  • whatsapp
featured-img featured-img
ਸ਼ਰਧਾਲੂਆਂ ਦੀ ਬੱਸ ਰਵਾਨਾ ਕਰਦੇ ਹੋਏ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ। -ਫੋਟੋ: ਗਿੱਲ
Advertisement

ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਲੜੀ ਤਹਿਤ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਤੋਂ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ| ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਦੁਰਗਿਆਣਾ ਮੰਦਰ, ਜੱਲ੍ਹਿਆਂਵਾਲਾ ਬਾਗ਼ ਆਦਿ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ-ਪੀਣ ਦਾ ਪੁਖਤਾ ਪ੍ਰਬੰਧ ਕੀਤਾ ਹੈ। ਇਸ ਮੌਕੇ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਗੁਰਪ੍ਰੀਤ ਸਿੰਘ ਬਨਭੌਰਾ, ਤਰੇਸਮ ਸਿੰਘ ਸੰਗਾਲਾ, ਐੱਮ ਸੀ ਗੁਰਦਾਸ ਸਿੰਘ, ਡਾ. ਅਸ਼ਵਨੀ ਬਾਗੜੀਆਂ, ਰਾਜ ਸਿੰਘ, ਸਤਿੰਦਰ ਸਿੰਘ ਸੇਹਕੇ ਆਦਿ ਹਾਜ਼ਰ ਸਨ।

ਜੈਸਮੀਨ ਕੌਰ ਮਿਸ ਫੇਅਰਵੈੱਲ ਬਣੀ

ਮਾਛੀਵਾੜਾ: ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਵਿੱਚ 11ਵੀਂ ਦੀਆਂ ਵਿਦਿਆਰਥਣਾਂ ਨੇ ਆਪਣੀਆਂ ਸੀਨੀਅਰ ਸਾਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਵਿਦਾਇਗੀ ਸਮਾਰੋਹ ਕਰਵਾਇਆ। ਇਸ ਦਾ ਰਸਮੀ ਉਦਘਾਟਨ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਕੀਤਾ। ਸਮਾਰੋਹ ਦਾ ਆਰੰਭ ਵਿਦਿਆਰਥਣ ਦਮਨਪ੍ਰੀਤ ਕੌਰ ਦੇ ਸਵਾਗਤੀ ਸ਼ਬਦਾਂ ਨਾਲ ਹੋਇਆ। ਇਸ ਤੋਂ ਬਾਅਦ ਰੰਗਾਰੰਗ ਪ੍ਰੋਗਰਾਮ ’ਚ ਗਰੁੱਪ ਡਾਂਸ, ਲੋਕ ਗੀਤ ਪੇਸ਼ ਕੀਤੇ ਗਏ। ਸੀਨੀਅਰ ਵਿਦਿਆਰਥਣਾਂ ਦੇ ਰੁਮਾਂਚਕ ਖੇਡ ਮੁਕਾਬਲੇ ਕਰਵਾਏ ਗਏ। ਪੇਪਰ ਡਾਂਸ ’ਚ ਅਮਨਦੀਪ ਕੌਰ ਅਤੇ ਸਿਮਰਨਦੀਪ ਕੌਰ ਜੇਤੂ ਰਹੀਆਂ। ਜੈਸਮੀਨ ਕੌਰ (ਕਾਮਰਸ ਵਿਭਾਗ) ‘ਮਿਸ ਫੇਅਰਵੈੱਲ’ ਬਣੀ। ਕਮਲਜੀਤ ਕੌਰ (ਸਾਇੰਸ ਵਿਭਾਗ) ਅਤੇ ਸਿਮਰਨਜੋਤ ਕੌਰ (ਆਰਟਸ ਵਿਭਾਗ) ਕ੍ਰਮਵਾਰ ਫਸਟ ਰਨਰਅੱਪ ਅਤੇ ਸੈਕਿੰਡ ਰਨਰਅੱਪ ਚੁਣੀਆਂ ਗਈਆਂ। ਜੱਜਾਂ ਦੀ ਭੂਮਿਕਾ ਮਿਸ ਸ਼ਹਿਨਾਜ਼ ਅਤੇ ਮਿਸ ਜੋਤੀ ਨੇ ਨਿਭਾਈ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਲਗਨ ਅਤੇ ਮਿਹਨਤ ਨਾਲ ਆਪਣੇ ਉਦੇਸ਼ ਦੀ ਪ੍ਰਾਪਤੀ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਦੇ ਸਫ਼ਲ ਭਵਿੱਖ ਦੀ ਕਾਮਨਾ ਕੀਤੀ। -ਪੱਤਰ ਪ੍ਰੇਰਕ

Advertisement

ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 51,000 ਦਾਨ

ਮਾਛੀਵਾੜਾ: ਪੁਰਾਣੀ ਸਬਜ਼ੀ ਮੰਡੀ ਨੇੜੇ ਸਥਿਤ ਗੁਰਦੁਆਰਾ ਗੁਰੂ ਰਵਿਦਾਸ ਮਹਾਰਾਜ ਦੀ ਪ੍ਰਬੰਧਕ ਕਮੇਟੀ ਨੂੰ ਨਗਰ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਕੈਪਟਨ ਰਾਮ ਸਿੰਘ ਨੇ 51,000 ਦੀ ਰਕਮ ਭੇਟ ਕੀਤੀ ਹੈ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਕੈਪਟਨ ਰਾਮ ਸਿੰਘ ਹਰ ਸਾਲ ਮਾਇਕ ਮਦਦ ਦਿੰਦੇ ਹਨ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਨੇ ਕੈਪਟਨ ਰਾਮ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਬਿੱਟੂ, ਸੁਖਦੀਪ ਸਿੰਘ ਸੋਨੀ, ਧਰਮਵੀਰ ਸਿੰਘ ਧੰਮੀ, ਪਲਵਿੰਦਰ ਸਿੰਘ ਗੋਲਡੀ, ਦਰਸ਼ਨ ਕੁਮਾਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

ਪੈਨਸ਼ਨਰ ਅਤੇ ਮੁਲਾਜ਼ਮ ਮੇਲਾ 14 ਨੂੰ

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ (ਪੀ ਏ ਯੂ) ਪੈਨਸ਼ਨਰ ਅਤੇ ਐਂਪਲਾਈਜ਼ ਮੇਲਾ 14 ਫਰਵਰੀ ਨੂੰ ਕਾਲਜ ਆਫ ਐਗਰੀਕਲਚਰ ਦੇ ਨੇੜੇ ਫਲੈਗ ਪੋਸਟ ਗਰਾਊਂਡ ਵਿੱਚ ਲਾਇਆ ਜਾ ਰਿਹਾ ਹੈ। ਇਸ ਮੇਲੇ ਦਾ ਪ੍ਰਬੰਧ ਪੀ ਏ ਯੂ ਪੈਨਸ਼ਨਰਜ਼ ਅਤੇ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪੀ ਏ ਯੂ ਐਂਪਲਾਈਜ਼ ਯੂਨੀਅਨ, ਨਾਨ-ਟੀਚਿੰਗ ਐਂਪਲਾਈਜ਼ ਯੂਨੀਅਨ ਗਡਵਾਸੂ, ਗਡਵਾਸੂ ਰਿਟਾਇਰੀਜ਼ ਐਸੋਸੀਏਸ਼ਨ ਅਤੇ ਪੀ ਏ ਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੀਟਿੰਗ ਪੀ ਏ ਯੂ ਦੀ ਵਰਕਸ਼ਾਪ ਕੰਟੀਨ ਵਿੱਚ ਕੀਤੀ ਗਈ। ਇਸ ਮੇਲੇ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਚਰਨ ਸਿੰਘ ਗੁਰਮ ਨੇ ਉਮੀਦ ਪ੍ਰਗਟਾਈ ਕਿ ਇਸ ਮੇਲੇ ਵਿੱਚ ਪੈਨਸ਼ਨਰ ਅਤੇ ਮੁਲਾਜ਼ਮ ਭਾਰੀ ਗਿਣਤੀ ਵਿੱਚ ਸ਼ਾਮਲ ਹੋਣਗੇ। ਇਸ ਮੀਟਿੰਗ ’ਚ ਬਲਦੇਵ ਸਿੰਘ ਵਾਲੀਆ, ਡੀ ਪੀ ਮੌੜ, ਜੇ ਐੱਲ ਨਾਰੰਗ, ਦਰਸ਼ਨ ਸਿੰਘ, ਭਰਪੂਰ ਸਿੰਘ, ਗੁਲਸ਼ਨ ਰਾਏ, ਇਕਬਾਲ ਸਿੰਘ, ਨਰਿੰਦਰ ਸਿੰਘ, ਦਲਜੀਤ ਸਿੰਘ, ਅਮਰੀਕ ਸਿੰਘ, ਮੋਹਨ ਲਾਲ, ਜੋਗਿੰਦਰ ਰਾਮ, ਰਾਜਪਾਲ ਵਰਮਾ, ਹਰਿੰਦਰ ਸਿੰਘ ਅਤੇ ਮੈਡਮ ਸਪਤਕਲਾ ਆਦਿ ਸ਼ਾਮਿਲ ਸਨ। -ਖੇਤਰੀ ਪ੍ਰਤੀਨਿਧ

ਰਾਹੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਡਾ. ਗੁਰਬਚਨ ਸਿੰਘ ਰਾਹੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਡਾ. ਗੁਰਬਚਨ ਸਿੰਘ ਰਾਹੀ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਮਜ਼ਬੂਤ ਥੰਮ੍ਹ ਸਨ। ਉਹ ਲੰਮਾ ਸਮਾਂ ਭਾਸ਼ਾ ਵਿਭਾਗ ਵਿੱਚ ਬਤੌਰ ਸਹਾਇਕ ਡਾਇਰੈਕਟਰ ਰਹੇ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਅਕਾਡਮੀ ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਡਾ. ਹਰੀ ਸਿੰਘ ਜਾਚਕ, ਜਸਵੀਰ ਝੱਜ, ਸ਼ਬਦੀਸ਼ ਆਦਿ ਮੈਂਬਰ ਸ਼ਾਮਲ ਹਨ। -ਖੇਤਰੀ ਪ੍ਰਤੀਨਿਧ

ਪ੍ਰਕਾਸ਼ ਦਿਹਾੜਾ ਮਨਾਇਆ

ਮਾਛੀਵਾੜਾ: ਗੁਰਦੁਆਰਾ ਗੁਰੂ ਰਵਿਦਾਸ ਪਿੰਡ ਘੁਮੈਤ ਦੀ ਪ੍ਰਬੰਧਕ ਕਮੇਟੀ ਨੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਖਵਾਏ ਅਖੰਡ ਪਾਠ ਭੋਗ ਪੁਆਏ। ਗੁਰਦੁਆਰੇ ਦੇ ਹੈੱਡ ਗ੍ਰੰਥੀ ਭਾਈ ਰੂਪ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਭਾਈ ਗੁਰਮੁਖ ਸਿੰਘ ਬਰਵਾਲੇ ਵਾਲਿਆਂ ਨੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਹਰਫੂਲ ਸਿੰਘ ਅਤੇ ਨੰਬਰਦਾਰ ਭਾਗ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਰਵਨ ਸਿੰਘ ਚੀਮਾ, ਮੁਖਤਿਆਰ ਸਿੰਘ ਚੀਮਾ, ਪਰਮਿੰਦਰ ਸਿੰਘ ਗਿੱਲ, ਪ੍ਰਕਾਸ਼ ਸਿੰਘ ਫੌਜੀ, ਹਰਦੀਪ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
×