DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਬੱਸ ਰਵਾਨਾ

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਬੱਸ ਨੂੰ ਹਰੀ ਝੰਡੀ ਦਿਖਾਈ

  • fb
  • twitter
  • whatsapp
  • whatsapp
featured-img featured-img
ਬੱਸ ਰਵਾਨਾ ਕਰਨ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ। -ਫੋਟੋ: ਚੀਮਾ
Advertisement

ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੇ ਉਦੇਸ਼ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਹਲਕਾ ਵਾਸੀਆਂ ਨੂੰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਨਾ ਮੰਦਰ ਦੇ ਦਰਸ਼ਨਾਂ ਲਈ ਪਿੰਡ ਜਲਵਾਣਾ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਦੇਸ਼ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੀ ਵਿਵਸਥਾ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਚੇਅਰਮੈਨ ਜਾਫ਼ਰ ਅਲੀ, ਸਰਪੰਚ ਸਤਵਿੰਦਰ ਸਿੰਘ ਸਮਰਾ, ਸਰਪੰਚ ਬਾਰਾ ਸਿੰਘ ਕਲਿਆਣ, ਸਤਿਗੁਰ ਸਿੰਘ ਕਲਿਆਣ, ਹਰਦੀਪ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਅਮੋਲਕ ਸਿੰਘ, ਹਾਕਮ ਸਿੰਘ, ਮੈਂਬਰ ਪੰਚਾਇਤ ਗੁਰਬਚਨ ਸਿੰਘ, ਗੁਰਮੀਤ ਸਿੰਘ ਅਤੇ ‘ਆਪ’ ਆਗੂ ਗੁਰਚਰਨ ਸਿੰਘ ਹਾਜ਼ਰ ਸਨ।

Advertisement
Advertisement
×