ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ
ਸੂਬੇ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਪਿੰਡ ਕਾਸਾਬਾਦ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਿਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਕੈਬਨਿਟ ਮੰਤਰੀ ਨੇ ਬੱਸ ਵਿੱਚ ਸ਼ਰਧਾਲੂਆਂ...
ਸੂਬੇ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਪਿੰਡ ਕਾਸਾਬਾਦ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਿਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਕੈਬਨਿਟ ਮੰਤਰੀ ਨੇ ਬੱਸ ਵਿੱਚ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ ਦੇ ਮੁਫ਼ਤ ਵਿੱਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ।
ਮੰਤਰੀ ਮੁੰਡੀਆਂ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼, ਭੋਜਨ ਆਦਿ ਨਾਲ ਸਬੰਧਤ ਸਾਰੇ ਖ਼ਰਚੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੋ ਲੋਕ ਪਹਿਲਾਂ ਕਿਸੇ ਕਾਰਨ ਕਰ ਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਅਸਮਰੱਥ ਸਨ, ਉਹ ਹੁਣ ਸੂਬਾ ਸਰਕਾਰ ਵੱਲੋਂ ਕੀਤੀ ਪਹਿਲਕਦਮੀ ਸਦਕਾ ਇਨ੍ਹਾਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਅੱਜ ਦੀ ਬੱਸ ਵਿੱਚ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ਼, ਅਜਾਇਬ ਘਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਸਮੂਹਾਂ ਅਤੇ ਹਰ ਖੇਤਰ ਦੇ ਲੋਕਾਂ ਲਈ ਹੈ।
ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਏ ਸੀ ਬੱਸਾਂ, ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਹਰ ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਹੋਵੇਗਾ।

