ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਪੰਜਾਬ ਮੰਤਰੀ ਮੰਡਲ ਵੱਲੋਂ ਮੁੱਲਾਂਪੁਰ-ਦਾਖਾ ਵਿੱਚ ਉਸਾਰੀ ਅਧੀਨ ਬੱਸ ਅੱਡਾ ਸ਼ਹੀਦ ਕਰਤਾਰ ਸਰਾਭਾ ਨੂੰ ਸਮਰਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਇਲਾਕਾ ਨਿਵਾਸੀਆਂ ਨੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਚ ਰਾਜ ਪੱਧਰੀ ਸਮਾਗਮ ਮੌਕੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਐਲਾਨ ਕੀਤਾ ਸੀ ਕਿ ਨਵੇਂ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਿਆ ਜਾਵੇਗਾ।