DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੱਸ ਕਾਮਿਆਂ ਨੇ ਰੈਲੀਆਂ ਕਰ ਕੇ ਸਾਥੀਆਂ ਦੀ ਰਿਹਾਈ ਮੰਗੀ

ਨਿੱਜੀਕਰਨ ਰੋਕਣ ਅਤੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਵਿੱਚ ਗੇਟ ਰੈਲੀ ਕਰਦੇ ਹੋਏ ਬੱਸ ਕਾਮੇ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਪੰਜਾਬ ਰੋਡਵੇਜ਼ ਪਨਬਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਗੇਟ ਰੈਲੀਆਂ ਕੀਤੀਆਂ ਗਈਆ। ਉਨ੍ਹਾਂ ਆਪਣੇ ਜੇਲ੍ਹ ’ਚ ਬੰਦ ਸਾਥੀਆਂ ਦੀ ਰਿਹਾਈ ਮੰਗੀ। ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਲੁਧਿਆਣਾ ਡਿੱਪੂ ਦੇ ਗੇਟ ਦੌਰਾਨ ਕਿਹਾ ਕਿ ਕੱਚੇ ਕਰਮਚਾਰੀ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਸਮੇਂ-ਸਮੇਂ ਦੀਆਂ ਸਰਕਾਰ ਨੇ ਟਾਲ-ਮਟੋਲ ਦੀ ਨੀਤੀ ਅਪਣਾਉਂਦੀਆਂ ਰਹੀਆਂ ਹਨ। ਉਨ੍ਹਾਂ ਆਖਿਆ ਕਿ ਚਾਰ ਸਾਲ ਬੀਤਣ ਦੇ ਬਾਵਜੂਦ ਇੱਕ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ ਸਿਰਫ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ।

ਸਰਕਾਰ ਦੇ ਨਾਲ ਕਰੀਬ 55 ਤੋਂ 60 ਮੀਟਿੰਗ ਹੋ ਚੁੱਕੀਆਂ ਹਨ ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦੇ ਨਾਲ ਵੀ 2-3 ਮੀਟਿੰਗਾਂ ਹੋ ਚੁੱਕੀਆਂ ਹਨ , ਮੁੱਖ ਮੰਤਰੀ ਨੇ 1 ਮਹੀਨੇ ਦੇ ਵਿੱਚ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਸੀ ਉਸ ਲਿਖਤੀ ਦਿੱਤੇ ਭਰੋਸੇ ਨੂੰ ਵੀ ਅੱਜ ਡੇਢ ਸਾਲ ਦਾ ਸਮਾਂ ਬੀਤ ਚੁੱਕੇ ਹਨ। ਇਸੇ ਤਰ੍ਹਾਂ ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਜਗਰਾਉਂ ਵਿਚ ਵੀ ਰੋਡਵੇਜ਼ ਕਾਮਿਆਂ ਨੇ ਗੇਟ ਰੈਲੀ ਕੀਤੀ। ਇਸ ਦੌਰਾਨ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਫੌਰੀ ਰਿਹਾਈ ਦੀ ਮੰਗ ਕੀਤੀ ਗਈ। ਬੱਸ ਕਾਮਿਆਂ ਨੇ ਨਿੱਜੀਕਰਨ ਰੋਕਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨਾਅਰੇਬਾਜ਼ੀ ਵੀ ਕੀਤੀ। ਜਲੌਰ ਸਿੰਘ ਗਿੱਲ, ਬੂਟਾ ਸਿੰਘ, ਡਿਪੂ ਪ੍ਰਧਾਨ ਸੋਹਣ ਸਿੰਘ, ਸੈਕਟਰੀ ਹਰਮਿੰਦਰ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਕੱਚੇ ਕਰਮਚਾਰੀ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਸਮੇਂ-ਸਮੇਂ ਦੀਆਂ ਸਰਕਾਰ ਟਾਲਮਟੋਲ ਦੀ ਨੀਤੀ ਅਪਣਾਉਂਦੀਆਂ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂ ਸੱਤਾ ਵਿੱਚ ਆਉਣ ਤੋਂ ਪਹਿਲਾਂ ਧਰਨਿਆਂ ਵਿੱਚ ਆ ਕੇ ਕੱਚੇ ਕਰਮਚਾਰੀਆਂ ਦੇ ਹੱਕ ਵਿੱਚ ਬੋਲਦੇ ਰਹੇ ਹਨ ਪਰ ਸੱਤਾ ਪ੍ਰਾਪਤੀ ਤੋਂ ਬਾਅਦ ਇਹ ਪਾਰਟੀ ਵੀ ਨਿੱਜੀਕਰਨ ਨੂੰ ਹੋਰ ਪ੍ਰਫੁਲਿਤ ਕਰਨ ਦੇ ਰਾਹ ਪੈ ਗਈ ਹੈ। ਚਾਰ ਸਾਲ ਬੀਤਣ ਦੇ ਬਾਵਜੂਦ ਇਕ ਵੀ ਕਰਮਚਾਰੀ ਪੱਕਾ ਨਹੀਂ ਕੀਤਾ ਗਿਆ। ਸਿਰਫ ਲਾਰੇ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ। ਸਰਕਾਰ ਦੇ ਨਾਲ ਲਗਭਗ 55 ਤੋਂ 60 ਮੀਟਿੰਗਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦੇ ਨਾਲ 2-3 ਮੀਟਿੰਗਾਂ ਹੋ ਚੁੱਕੀਆਂ ਹਨ। ਮੁੱਖ ਮੰਤਰੀ ਪੰਜਾਬ ਨੇ ਇਕ ਮਹੀਨੇ ਵਿੱਚ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਸੀ ਤੇ ਉਨ੍ਹਾਂ ਦੇ ਲਿਖਤੀ ਭਰੋਸੇ ਨੂੰ ਵੀ ਡੇਢ ਸਾਲ ਬੀਤ ਚੁੱਕਾ ਹੈ, ਪ੍ਰੰਤੂ ਅੱਜ ਤਕ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਨੀਤੀ ਬਣਾਈ ਗਈ ਹੈ ਨਾ ਹੀ ਆਊਟਸੋਰਸ ਨੂੰ ਕੰਟਰੈਕਟ ’ਤੇ ਕਰਨ ਦੀ ਨੀਤੀ ਬਣਾਈ ਗਈ ਹੈ। ਮੰਗਾਂ ਦਾ ਹੱਲ ਕਰਨ ਦੀ ਬਜਾਏ ਸੰਘਰਸ਼ ਕਰਦੇ ਕਰਮਚਾਰੀਆ ਨੂੰ ਨਾਜਾਇਜ਼ ਪਰਚੇ ਪਾ ਕੇ ਜੇਲ੍ਹਾ ਵਿੱਚ ਸੁੱਟਿਆ ਗਿਆ ਤੇ ਲੋਕਤੰਤਰ ਦੀ ਆਵਾਜ਼ ਨੂੰ ਦਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤੇ ਜੇਲ੍ਹਾਂ ਵਿੱਚੋਂ ਸਾਥੀ ਨਾ ਛੱਡੇ ਜਾਣ ’ਤੇ 9 ਜਨਵਰੀ ਨੂੰ ਸੰਗਰੂਰ ਬੱਸ ਅੱਡੇ ਵਿਚ ਸ਼ਾਂਤਮਈ ਵਿਸ਼ਾਲ ਕਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Advertisement

Advertisement
Advertisement
×