ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੈਂਗਸਟਰ ਲਾਹੌਰੀਆ ਦੇ ਨਾਂ ’ਤੇ ਕਾਰੋਬਾਰੀ ਤੋਂ 50 ਲੱਖ ਦੀ ਫਿਰੌਤੀ ਮੰਗੀ

ਜਗੁਰੂ ਨਗਰ ਦੇ ਜਗਜੀਤ ਨਗਰ ਇਲਾਕੇ ਵਿੱਚ ਰਹਿਣ ਵਾਲੇ ਕਾਰੋਬਾਰੀ ਮਨਮੀਤ ਸਿੰਘ ਨੂੰ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੋਪੀ ਲਾਹੌਰੀਆਂ ਦੇ ਨਾਮ ’ਤੇ ਧਮਕੀ ਭਰੇ ਫੋਨ ਆ ਰਹੇ ਹਨ, ਜਿਸ ’ਤੇ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਨਾਲ-ਨਾਲ ਅਗਵਾ ਅਤੇ ਗੋਲੀਬਾਰੀ...
Advertisement

ਜਗੁਰੂ ਨਗਰ ਦੇ ਜਗਜੀਤ ਨਗਰ ਇਲਾਕੇ ਵਿੱਚ ਰਹਿਣ ਵਾਲੇ ਕਾਰੋਬਾਰੀ ਮਨਮੀਤ ਸਿੰਘ ਨੂੰ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੋਪੀ ਲਾਹੌਰੀਆਂ ਦੇ ਨਾਮ ’ਤੇ ਧਮਕੀ ਭਰੇ ਫੋਨ ਆ ਰਹੇ ਹਨ, ਜਿਸ ’ਤੇ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਨਾਲ-ਨਾਲ ਅਗਵਾ ਅਤੇ ਗੋਲੀਬਾਰੀ ਦੇ ਮਾਮਲੇ ਦਰਜ ਹਨ। ਫੋਨ ਕਰਨ ਵਾਲੇ ਨੇ ਆਪਣਾ ਨਾਮ ਗੋਪੀ ਲਾਹੌਰੀਆਂ ਦੱਸਿਆ ਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇਸ ਤੋਂ ਬਾਅਦ ਅਗਲੇ ਦਿਨ ਮੁਲਜ਼ਮ ਨੇ ਫਿਰੌਤੀ ਵਜੋਂ 10 ਲੱਖ ਰੁਪਏ ਦੀ ਹੋਰ ਮੰਗ ਕੀਤੀ। ਡਰੇ ਹੋਏ ਕਾਰੋਬਾਰੀ ਨੇ ਇਸ ਬਾਰੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ। ਪੁਲੀਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ ਤੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਮਨਮੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ ਤੇ ਕਾਲ ਕਰਨ ਵਾਲੇ ਨੇ ਖ਼ੁਦ ਨੂੰ ਗੈਂਗਸਟਰ ਗੋਪੀ ਲਾਹੌਰੀਆਂ ਦੱਸਿਆ ਸੀ। ਮੁਲਜ਼ਮ ਨੇ ਉਸ ਤੋਂ ਪਹਿਲਾਂ 50 ਲੱਖ ਤੇ ਮਗਰੋਂ 10 ਲੱਖ ਹੋਰ ਮੰਗੇ ਸਨ।

Advertisement
Advertisement