DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਿਮਨੀ ਚੋਣ: ਸੀਨੀਅਰ ਆਗੂਆਂ ਨੇ ਸੰਭਾਲੀ ਚੋਣ ਪ੍ਰਚਾਰ ਦੀ ਕਮਾਨ

ਭਗਵੰਤ ਮਾਨ, ਸੁਖਬੀਰ ਬਾਦਲ, ਵਿਜੈ ਰੂਪਾਨੀ, ਚਰਨਜੀਤ ਚੰਨੀ, ਰਵਨੀਤ ਬਿੱਟੂ ਨੇ ਲਾਏ ਲੁਧਿਆਣਾ ’ਚ ਡੇਰੇ
  • fb
  • twitter
  • whatsapp
  • whatsapp
Advertisement

ਗਗਨਦੀਪ ਅਰੋੜਾ

ਲੁਧਿਆਣਾ, 5 ਜੂਨ

Advertisement

ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਹਰ ਪਾਰਟੀ ਪੂਰੀ ਵਾਹ ਲਾ ਰਹੀ ਹੈ। ਹਾਲਾਤ ਇਹ ਹਨ ਕਿ ਲੁਧਿਆਣਾ ਵਿੱਚ ਇਸ ਵੇਲੇ ਹਰ ਪਾਸੇ ਵੀਵੀਆਈਪੀ ਰੂਟ ਲੱਗੇ ਹੋਏ ਹਨ। ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ, ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ, ਸਿਆਸੀ ਪਾਰਟੀਆਂ ਦੇ ਸੂਬਾ ਪ੍ਰਧਾਨਾਂ ਨੇ ਲੁਧਿਆਣਾ ਵਿੱਚ ਡੇਰੇ ਲਗਾਏ ਹੋਏ ਹਨ। ਇਹ ਆਗੂ ਲਗਾਤਾਰ ਲੋਕਾਂ ਤੇ ਵਰਕਰਾਂ ਨੂੰ ਮਿਲ ਰਹੇ ਹਨ, ਉਨ੍ਹਾਂ ਨੇ ਨਾਲ ਰਾਬਤਾ ਕਰ ਆਪਣੀ ਆਪਣੇ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਵਾਉਣ ਲਈ ਅਪੀਲ ਕਰ ਰਹੇ ਹਨ।

ਉਪ ਚੋਣ ਦੇ ਪ੍ਰਚਾਰ ਲਈ ਸਿਰਫ਼ 12 ਦਿਨ ਬਾਕੀ ਹਨ। ਹਰ ਪਾਰਟੀ ਨੇ ਆਪਣਾ ਪ੍ਰਚਾਰ ਪੂਰਾ ਤੇਜ਼ ਕਰ ਦਿੱਤਾ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। 12 ਦਿਨਾਂ ਦੀ ਚੋਣ ਮੁਹਿੰਮ ਦੀ ਕਮਾਨ ਹੁਣ ਲੁਧਿਆਣਾ ਦੇ ਵੱਡੇ ਆਗੂਆਂ ਨੇ ਆਪਣੇ ਹੱਥਾਂ ਵਿੱਚ ਲੈ ਲਈ ਹੈ। ਹਰ ਪਾਰਟੀ ਦੇ ਵੱਡੇ ਆਗੂ ਸ਼ਹਿਰ ਦੀ ਇਸ ਸੀਟ ਲਈ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ। ਮੁੱਖ ਮੰਤਰੀ ਤੋਂ ਲੈ ਕੇ ਪਾਰਟੀ ਦੇ ਸੂਬਾ ਪ੍ਰਧਾਨ ਤੱਕ, ਮੌਜੂਦਾ ਸਰਕਾਰ ਦੇ ਕਈ ਮੰਤਰੀ ਲੁਧਿਆਣਾ ਪਹੁੰਚ ਚੁੱਕੇ ਹਨ। ਇੰਨਾ ਹੀ ਨਹੀਂ, ਵਿਰੋਧੀ ਪਾਰਟੀਆਂ ਦੇ ਵੱਡੇ ਆਗੂ ਵੀ ਲੁਧਿਆਣਾ ਵਿੱਚ ਡੇਰੇ ਲਾ ਚੁੱਕੇ ਹਨ ਅਤੇ ਆਪਣੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਦੇ ਨਾਲ-ਨਾਲ ਸਭ ਦੀ ਫੀਡਬੈਕ ਵੀ ਲੈ ਰਹੇ ਹਨ ਅਤੇ ਇਹ ਵੀ ਯੋਜਨਾ ਬਣਾ ਰਹੇ ਹਨ ਕਿ ਲੋਕਾਂ ਤੱਕ ਕਿਵੇਂ ਪਹੁੰਚਿਆ ਜਾਵੇ ਤਾਂ ਜੋ ਇਸ ਸੀਟ ਨੂੰ ਜਿੱਤਣਾ ਆਸਾਨ ਹੋ ਸਕੇ।

ਮੌਜੂਦਾ ਸਰਕਾਰ ਵੱਲੋਂ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਉਮੀਦਵਾਰ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ‘ਆਪ’ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ। ਉਨ੍ਹਾਂ ਦੇ ਨਾਲ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਹਿਲਾਂ ਵੀ ਕਈ ਵਾਰ ਹਲਕੇ ਦਾ ਦੌਰਾ ਕਰ ਚੁੱਕੇ ਹਨ ਅਤੇ ਵੀਰਵਾਰ ਨੂੰ ਉਨ੍ਹਾਂ ਨੇ ਫਿਰ ਪੱਛਮੀ ਹਲਕੇ ਦਾ ਦੌਰਾ ਸ਼ੁਰੂ ਕਰ ਦਿੱਤਾ ਹੈ। ਜਿੱਥੇ ਉਨ੍ਹਾਂ ਨੇ ਕਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਹੈਬੋਵਾਲ ਵਿੱਚ ਵੀ ਵੱਡੀ ਚੋਣ ਰੈਲੀ ਕੀਤਾ। ਇਸ ਦੇ ਨਾਲ ਹੀ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵੀ ਪੀਏਯੂ ਦਾ ਦੌਰਾ ਕਰਨ ਦੇ ਬਹਾਨੇ ਲੋਕਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਦੇ ਨਾਲ ਸ਼ਹਿਰ ਦੇ ਸਾਰੇ ਵਿਧਾਇਕ ਮੌਜੂਦ ਸਨ। ਸੂਬੇ ਦੇ ਜ਼ਿਆਦਾਤਰ ਕੈਬਨਿਟ ਮੰਤਰੀਆਂ ਸ਼ਹਿਰ ਦੇ ਹਲਕਾ ਪੱਛਮੀ ਦੀ ਗਲੀਆਂ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।

ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਗੱਲ ਕਰੀਏ ਤਾਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਉੱਥੇ ਡੇਰਾ ਲਾ ਰਹੇ ਹਨ। ਉਨ੍ਹਾਂ ਦੇ ਨਾਲ ਰਾਣਾ ਗੁਰਜੀਤ ਸਿੰਘ, ਸ਼ਿਆਮ ਸੁੰਦਰ ਅਰੋੜਾ ਵੀ ਕਈ ਦਿਨਾਂ ਤੋਂ ਲੁਧਿਆਣਾ ਵਿੱਚ ਹਨ।

ਭਾਰਤੀ ਜਨਤਾ ਪਾਰਟੀ ਵੱਲੋਂ ਜੀਵਨ ਗੁਪਤਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਵੀ ਸ਼ਹਿਰ ਵਿੱਚ ਡੇਰੇ ਲਾ ਰਹੇ ਹਨ। ਉਨ੍ਹਾਂ ਦੇ ਚੋਣ ਪ੍ਰਚਾਰ ਦੇ ਲਈ ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਮੌਜੂਦ ਹਨ। ਅਕਾਲੀ ਦਲ ਦੀ ਗੱਲ ਕਰੀਏ ਤਾਂ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਇਲਾਕੇ ਤੋਂ ਉਮੀਦਵਾਰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮਤੰਰੀ ਸੁਖਬੀਰ ਸਿੰਘ ਬਾਦਲ ਵੀ ਲੁਧਿਆਣਾ ਵਿੱਚ ਤਾਇਨਾਤ ਹਨ। ਉਨ੍ਹਾਂ ਦੇ ਨਾਲ ਡਾ. ਦਲਜੀਤ ਸਿੰਘ ਚੀਮਾ ਅਤੇ ਕਈ ਸੀਨੀਅਰ ਆਗੂ ਵੀ ਲੁਧਿਆਣਾ ਵਿੱਚ ਹਨ। ਉਹ ਇਸ ਸੀਟ ਲਈ ਲਗਾਤਾਰ ਯੋਜਨਾ ਬਣਾ ਰਹੇ ਹਨ ਅਤੇ ਆਪਣੇ ਉਮੀਦਵਾਰ ਨੂੰ ਜਿਤਾਉਣ ਵਿੱਚ ਰੁੱਝੇ ਹੋਏ ਹਨ।

Advertisement
×