ਲੁਧਿਆਣਾ: ਇਥੇ ਥਾਣਾ ਲਾਡੋਵਾਲ ਦੀ ਪੁਲੀਸ ਨੂੰ ਨੂਰਪੁਰ ਬੇਟ ਦੇ ਇੱਕ ਵਾਸੀ ਨੇ ਦੱਸਿਆ ਕਿ ਉਸ ਦੀ ਲੜਕੀ ਜਿਸਦੀ ਉਮਰ 18 ਸਾਲ ਹੈ ਉਹ ਘਰੋਂ ਸਕੂਲ ਪੜ੍ਹਨ ਲਈ ਗਈ ਸੀ ਪਰ ਉਹ ਵਾਪਸ ਨਹੀਂ ਪਰਤੀ। ਭਾਲ ਦੌਰਾਨ ਪਤਾ ਲੱਗਾ ਹੈ ਕਿ ਉਸ ਨੂੰ ਪਿੰਡ ਵਿੱਚ ਰਹਿੰਦਾ ਨੌਜਵਾਨ ਲਖਵਿੰਦਰ ਸਿੰਘ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲੀਸ ਵੱਲੋਂ ਇਸ ਮਾਮਲੇ ’ਚ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ