ਪੱਤਰ ਪ੍ਰੇਰਕ
ਪਾਇਲ, 30 ਅਪਰੈਲ
ਸਮਾਜਸੇਵੀ ਬੋਪਾਰਾਏ ਇਲੈਕਟ੍ਰਾਨਿਕ ਐਂਡ ਇਲੈਕਟ੍ਰੀਕਲਜ਼ ਪਾਇਲ ਦੇ ਮਾਲਕ ਇੰਜ. ਜਗਦੇਵ ਸਿੰਘ ਬੋਪਾਰਾਏ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਤੀ ਨਿਭਾਈਆਂ ਜਾ ਰਹੀਆਂ ਨਿਰਸੁਆਰਥ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਬਾਦਲ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਿਸ ’ਤੇੇ ਉਨ੍ਹਾਂ ਦੇ ਜੱਦੀ ਪਿੰਡ ਘੁਡਾਣੀ ਖੁਰਦ ਵਿੱਚ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਸਮੇਂ ਜਥੇਦਾਰ ਮਨਜੀਤ ਸਿੰਘ ਘੁਡਾਣੀ ਤੇ ਸਾਬਕਾ ਸਰਪੰਚ ਅਵਤਾਰ ਸਿੰਘ ਨੇ ਕਿਹਾ ਕਿ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਇਲਾਕੇ ਦੇ ਨਾਲ-ਨਾਲ ਆਪਣੇ ਪਿੰਡ ਘੁਡਾਣੀ ਖੁਰਦ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰੇਕ ਲੋੜਵੰਦ ਤੇ ਗਰੀਬ ਵਿਅਕਤੀ ਦੀ ਮਦਦ ਕਰਨ ਲਈ ਹਮੇਸ਼ਾ ਹੀ ਤੱਤਪਰ ਰਹਿੰਦੇ ਹਨ। ਇਸ ਮੌਕੇ ਸਾਬਕਾ ਸਰਪੰਚ ਦਰਸ਼ਨ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਜਥੇਦਾਰ ਤਾਰਾ ਸਿੰਘ, ਸੁਖਜੀਵਨ ਸਿੰਘ, ਤਲਵਿੰਦਰ ਸਿੰਘ ਸਾਬਕਾ ਪੰਚ, ਕੇਸਰ ਸਿੰਘ ਸਾਬਕਾ ਪੰਚ, ਜਤਿੰਦਰਪਾਲ ਸਿੰਘ ਬੰਟੀ, ਜਗਰੂਪ ਸਿੰਘ ਤੇ ਮਨਪ੍ਰੀਤ ਸਿੰਘ ਬਿੱਲਾ ਹਾਜ਼ਰ ਸਨ।