ਕੈਬਨਿਟ ਮੰਤਰੀ ਆਸ਼ੂ ਨੇ ਵੀ ਜਾਗਰੂਕਤਾ ਮੁਹਿੰਮ ਵਿੱਢੀ

ਕੈਬਨਿਟ ਮੰਤਰੀ ਆਸ਼ੂ ਨੇ ਵੀ ਜਾਗਰੂਕਤਾ ਮੁਹਿੰਮ ਵਿੱਢੀ

ਲੁਧਿਆਣਾ (ਸਤਵਿੰਦਰ ਬਸਰਾ): ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਲੁਧਿਆਣਾ ਵੱਲੋਂ ਅੱਜ ਪੰਜਾਬ ਸਰਕਾਰ ਦੁਆਰਾ ਜਾਰੀ ਮਿਸ਼ਨ ਫ਼ਤਹਿ ਅਧੀਨ ਘਰ-ਘਰ ਕਰੋਨਾ ਵਾਇਰਸ ਦੇ ਖਤਰੇ ਪ੍ਰਤੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕਰਵਾਈ ਗਈ। ਪਰਮਬੀਰ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦਵਿੰਦਰਪਾਲ ਸਿੰਘ ਖਰਬੰਦਾ (ਆਈਏਐੱਸ) ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅੱਜ ਤੋਂ ਸ਼ੁਰੂ ਕੀਤੀ ਹੈ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦਵਿੰਦਰ ਸਿੰਘ ਲੋਟੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਅਰੰਭ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਇੱਕ ਪੋਸਟਰ ਜਾਰੀ ਕਰਕੇ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਰੁਪਿੰਦਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਆਪਣਾ ਯੋਗਦਾਨ ਪਾਇਆ। ਇਸ ਜਾਗਰੂਕਤਾ ਮੁਹਿੰਮ ਵਿੱਚ ਸਪੋਰਟਸ ਵਿੰਗ, ਯੂਥ ਕਲੱਬ, ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਇਕਾਈਆਂ ਯੋਗਦਾਨ ਪਾ ਰਹੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All