ਪਾਇਲ(ਦੇਵਿੰਦਰ ਸਿੰਘ ਜੱਗੀ):ਇਥੇ ਨੇੜਲੇ ਪਿੰਡ ਨਸਰਾਲੀ ਵਿੱਚ ਕੈਬਨਿਟ ਮੰਤਰੀ ਕਾਕਾ ਗੁਰਕੀਰਤ ਸਿੰਘ ਕੋਟਲੀ ਵੱਲੋਂ ਰੱਖਿਆ ਨੀਂਹ ਪੱਥਰ ਸ਼ਰਾਰਤੀ ਅਨਸਰਾਂ ਵੱਲੋਂ ਤੋੜ ਕੇ ਸੜਕ ’ਤੇ ਖਿਲਾਰਿਆ ਗਿਆ ਅਤੇ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸਰਪੰਚ ਗੁਰਜੰਟ ਸਿੰਘ ਨਸਰਾਲੀ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਕੈਬਨਿਟ ਮੰਤਰੀ ਕਾਕਾ ਗੁਰਕੀਰਤ ਸਿੰਘ ਕੋਟਲੀ ਵੱਲੋਂ ਕੱਚੀ ਫਿਰਨੀ ਨੂੰ ਪੱਕਾ ਕਰਨ ਲਈ ਨੀਂਹ ਪੱਥਰ ਰੱਖਿਆ ਗਿਆ ਸੀ ਜੋ 11/12 ਦਸੰਬਰ ਦੀ ਦਰਮਿਆਨੀ ਰਾਤ ਨੂੰ ਕਿਸੇ ਨਾਮਲੂਮ ਵਿਅਕਤੀ ਵੱਲੋਂ ਨੀਂਹ ਪੱਥਰ ਨੂੰ ਤੋੜ ਕੇ ਸੜਕ ਤੇ ਸੁੱਟਿਆ ਗਿਆ। ਪੁਲੀਸ ਚੌਕੀ ਈਸੜੂ ਦੇ ਇੰਚਾਰਜ ਪ੍ਰਗਟ ਸਿੰਘ ਵੱਲੋਂ ਤਫਤੀਸ਼ ਕਰਨ ਤੋਂ ਬਾਅਦ ਨਾਮਲੂਮ ਵਿਅਕਤੀਆਂ ਖ਼ਿਲਾਫ਼ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ’ਤੇ ਧਾਰਾ 427 ਆਈਪੀਸੀ ਐਕਟ 1985 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।