ਕੈਬਨਿਟ ਮੰਤਰੀ ਮੁੰਡੀਆਂ ਤੇ ਡੀਸੀ ਨੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਸ਼ਾਮ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਹਾਇਤਾ ਲਈ ਸੁੱਕੇ ਰਾਸ਼ਨ ਕਿੱਟਾਂ ਅਤੇ ਤਰਪਾਲਾਂ ਨਾਲ ਭਰੇ ਤਿੰਨ ਟਰੱਕਾਂ ਨੂੰ ਸਾਂਝੇ ਤੌਰ ’ਤੇ ਰਵਾਨਾ ਕੀਤਾ। ਉਨ੍ਹਾਂ ਸਸਰਾਲੀ ਕਲੋਨੀ ਅਤੇ ਨੇੜਲੇ...
Advertisement
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਸ਼ਾਮ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਹਾਇਤਾ ਲਈ ਸੁੱਕੇ ਰਾਸ਼ਨ ਕਿੱਟਾਂ ਅਤੇ ਤਰਪਾਲਾਂ ਨਾਲ ਭਰੇ ਤਿੰਨ ਟਰੱਕਾਂ ਨੂੰ ਸਾਂਝੇ ਤੌਰ ’ਤੇ ਰਵਾਨਾ ਕੀਤਾ। ਉਨ੍ਹਾਂ ਸਸਰਾਲੀ ਕਲੋਨੀ ਅਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਨਿੱਜੀ ਤੌਰ ’ਤੇ ਰਾਸ਼ਨ ਕਿੱਟਾਂ ਵੀ ਵੰਡੀਆਂ। ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਮੁੰਡੀਆਂ ਨੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਇਹ ਸਾਡਾ ਗੰਭੀਰ ਫਰਜ਼ ਹੈ ਕਿ ਉਹ ਇਨ੍ਹਾਂ ਚੁਣੌਤੀਪੂਰਨ ਸਮਿਆਂ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੇ ਰਹੀਏ। ਇਹ ਰਾਹਤ ਸਮੱਗਰੀ, ਜਿਸ ਵਿੱਚ ਭੋਜਨ, ਸਫਾਈ ਸੰਬੰਧੀ ਜ਼ਰੂਰੀ ਚੀਜ਼ਾਂ ਅਤੇ ਹੋਰ ਜ਼ਰੂਰਤਾਂ ਸ਼ਾਮਲ ਹਨ, ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮੁੰਡੀਆਂ ਨੇ ਕਿਹਾ ਕਿ ਸਰਕਾਰ ਹੜ੍ਹ ਦੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਲੋੜ ਪੈਣ ’ਤੇ ਵਾਧੂ ਸਰੋਤ ਜੁਟਾਉਣ ਲਈ ਤਿਆਰ ਹੈ। ਉਨ੍ਹਾਂ ਨੇ ਵਸਨੀਕਾਂ ਨੂੰ ਸਥਾਨਕ ਅਧਿਕਾਰੀਆਂ ਅਤੇ ਰਾਹਤ ਟੀਮਾਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਸੁਚਾਰੂ ਅਤੇ ਪ੍ਰਭਾਵਸ਼ਾਲੀ ਸਹਾਇਤਾ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ।
Advertisement
Advertisement