DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Cabinet Minister Tarunpreet Singh Sond ਵੱਲੋਂ ਪਿੰਡਾਂ ਨੂੰ 54 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

  • fb
  • twitter
  • whatsapp
  • whatsapp
featured-img featured-img
ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।
Advertisement

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ ਪਿੰਡ ਮਾਜਰਾ ਰਹੌਣ, ਸਾਹਿਬਪੁਰਾ, ਇਸਮੈਲਪੁਰ ਅਤੇ ਅਲੀਪੁਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਪਿੰਡ ਮਾਜਰਾ ਰਹੌਣ ਦੇ ਵਿਕਾਸ ਕਾਰਜਾਂ ਲਈ 21 ਲੱਖ ਰੁਪਏ, ਸਾਹਿਬਪੁਰਾ ਲਈ 23 ਲੱਖ ਰੁਪਏ, ਜਿਸ ਵਿੱਚ 13 ਲੱਖ ਰੁਪਏ ਆਂਗਨਵਾੜੀ ਸੈਂਟਰ ਅਤੇ 10 ਲੱਖ ਰੁਪਏ ਛੱਪੜ ਤੇ ਗਲੀਆਂ ਨਾਲੀਆਂ ਦੇ ਵਿਕਾਸ ਲਈ, ਪਿੰਡ ਇਸਮੈਲਪੁਰ ਦੀ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਪਿੰਡ ਅਲੀਪੁਰ ਦੇ ਖੇਡ ਮੈਦਾਨ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕਰੀਬ 69 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਹਨ। ਇਸੇ ਤਰ੍ਹਾਂ ਸਿਹਤ ਕ੍ਰਾਂਤੀ ਤਹਿਤ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਗਈ ਹੈ। ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਕਾਰਨ ਲਗਪਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਨਾਲ ਪਰਿਵਾਰਾਂ ਦੀ ਹਰ ਮਹੀਨੇ ਹਜ਼ਾਰਾਂ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Advertisement
Advertisement
×