ਪਬਲਿਕ ਐਕਸ਼ਨ ਕਮੇਟੀ ਵੱਲੋਂ ‘ਪ੍ਰਦੂਸ਼ਣ ਤੋਂ ਆਜ਼ਾਦੀ’ ਦਾ ਸੱਦਾ : The Tribune India

ਪਬਲਿਕ ਐਕਸ਼ਨ ਕਮੇਟੀ ਵੱਲੋਂ ‘ਪ੍ਰਦੂਸ਼ਣ ਤੋਂ ਆਜ਼ਾਦੀ’ ਦਾ ਸੱਦਾ

ਪਬਲਿਕ ਐਕਸ਼ਨ ਕਮੇਟੀ ਵੱਲੋਂ ‘ਪ੍ਰਦੂਸ਼ਣ ਤੋਂ ਆਜ਼ਾਦੀ’ ਦਾ ਸੱਦਾ

‘ਪ੍ਰਦੂਸ਼ਣ ਤੋਂ ਆਜ਼ਾਦੀ’ ਦਾ ਹੋਕਾ ਲਗਾਉਂਦੇ ਹੋਏ ਪਬਲਿਕ ਐਕਸ਼ਨ ਕਮੇਟੀ ਦੇ ਨੁਮਾਇੰਦੇ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ

ਲੁਧਿਆਣਾ, 14 ਅਗਸਤ

ਭਾਵੇਂ 15 ਅਗਸਤ ਨੂੰ ਭਾਰਤ ਦੀ ਆਜ਼ਾਦੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ ਪਰ ਪਬਲਿਕ ਐਕਸ਼ਨ ਕਮੇਟੀ ਸਤਲੁਜ, ਮੱਤੇਵਾੜਾ ਅਤੇ ਬੁੱਢਾ ਨਾਲਾ ਨੇ ‘ਪ੍ਰਦੂਸ਼ਣ ਤੋਂ ਆਜ਼ਾਦੀ’ ਦਾ ਹੋਕਾ ਲਾ ਕੇ ਸਰਕਾਰਾਂ ਦਾ ਧਿਆਨ ਇਸ ਪਾਸੇ ਖਿੱਚਣ ਦੀ ਕੋਸ਼ਿਸ਼ ਕੀਤੀ ਹੈ।

ਕਮੇਟੀ ਦੇ ਨੁਮਾਇੰਦਿਆਂ ਵੱਲੋਂ ਅੱਜ ਬੁੱਢੇ ਨਾਲੇ ਦੀ ਧਨਾਨਸੂ ਪੁਲੀ ’ਤੇ ਜਿੱਥੇ ਲੋਕਾਂ ਨੂੰ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਜਾਗਰੂਕ ਕੀਤਾ, ਉੱਥੇ ਸਰਕਾਰ ਨੂੰ ਵੀ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ ਗਈ।

ਕਮੇਟੀ ਵੱਲੋਂ ਕਰਨਲ ਸੀਐੱਮ ਲਖਨਪਾਲ ਨੇ ਕਿਹਾ ਕਿ ਬੁੱਢਾ ਨਾਲਾ ਤਾਂ ਹੀ ਪ੍ਰਦੂਸ਼ਣ ਮੁਕਤ ਹੋ ਸਕਦਾ ਹੈ ਜੇਕਰ ਉਦਯੋਗਿਕ ਇਕਾਈਆਂ, ਡੇਅਰੀਆਂ ਅਤੇ ਸੀਵਰੇਜ ਦਾ ਗੰਦਾ ਪਾਣੀ ਇਸ ਵਿੱਚ ਸੁੱਟਣਾ ਬੰਦ ਕੀਤਾ ਜਾਵੇ। ਪਾਣੀ ਨੂੰ ਬਚਾਉਣ ਲਈ ਲਈ ਹੁਣ ਤੱਕ ਕਈ ਸ਼ਾਂਤਮਈ ਰੋਸ ਪ੍ਰਦਰਸ਼ਨ ਹੋਏ ਅਤੇ ਅੱਜ ਦੀ ਇਹ ਗਤੀਵਿਧੀ ਵੀ ਇਸ ਦਾ ਇੱਕ ਹਿੱਸਾ ਸੀ। ਬਲਜੀਤ ਕੌਰ ਨੇ ਕਿਹਾ ਕਿ ਕਦੇ ਪੰਜਾਬ ਕੁਦਰਤੀ ਸਾਧਨਾਂ ਕਰਕੇ ਪਛਾਣਿਆ ਜਾਂਦਾ ਸੀ ਪਰ ਅੱਜ ਇਸ ਦਾ ਅੰਮ੍ਰਿਤ ਵਰਗਾ ਪਾਣੀ ਹੀ ਜ਼ਹਿਰੀਲਾ ਹੋ ਗਿਆ ਹੈ।

ਰਣਜੋਧ ਸਿੰਘ ਨੇ ਕਿਹਾ ਕਿ ਅਸਲੀ ਆਜ਼ਾਦੀ ਦਾ ਨਿੱਘ ਤਾਂ ਪ੍ਰਦੂਸ਼ਣ ਮੁਕਤ ਸਮਾਜ ਦੀ ਸਿਰਜਣਾ ਕਰਕੇ ਹੀ ਮਾਣਿਆ ਜਾ ਸਕਦਾ ਹੈ। ਕਪਿਲ ਅਰੋੜਾ, ਕਰਨਲ ਜੇਐਸ ਗਿੱਲ ਨੇ ਕਿਹਾ ਕਿ ਬੁੱਢਾ ਨਾਲਾ ਸਿਰਫ ਲੁਧਿਆਣਾ ਸ਼ਹਿਰ ਵਿੱਚ ਆ ਕਿ ਹੀ ਪ੍ਰਦੂਸ਼ਿਤ ਨਹੀਂ ਹੁੰਦਾ ਸਗੋਂ ਮਾਛੀਵਾੜਾ ਤੋਂ ਵੀ ਸੀਵਰਜ ਦਾ ਗੰਦਾ ਪਾਣੀ ਇਸ ਵਿੱਚ ਸੁੱਟਿਆ ਜਾ ਰਿਹਾ ਹੈ। ਜਿੰਨੀ ਦੇਰ ਤੱਕ ਇਸ ਨੂੰ ਬੰਦ ਨਹੀਂ ਕੀਤਾ ਜਾਂਦਾ ਬੁੱਢਾ ਨਾਲਾ ਸਾਫ਼ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਹੋ ਬੁੱਢਾ ਨਾਲਾ ਅੱਗੋਂ ਸਤਲੁਜ ਦਰਿਆ ਵਿੱਚ ਮਿਲਦਾ ਹੈ ਅਤੇ ਸਤਲੁਜ ਦਾ ਪਾਣੀ ਅੱਗੇ ਰਾਜਸਥਾਨ ਆਦਿ ਦੇ ਲੋਕਾਂ ਵੱਲੋਂ ਪੀਣ ਲਈ ਵਰਤਿਆ ਜਾ ਰਿਹਾ ਹੈ। ਮੋਹਿੰਦਰ ਸਿੰਘ ਸੇਖੋਂ ਨੇ ਕਵਿਤਾ ਦੇ ਰਾਹੀਂ ਪੰਜਾਬ ਦੇ ਪ੍ਰਦੂਸ਼ਿਤ ਹੋ ਰਹੇ ਪਾਣੀਆਂ ਨੂੰ ਬਚਾਉਣ ਦਾ ਸੁਨੇਹਾ ਦਿੱਤਾ।

ਇਸ ਮੌਕੇ ਪਬਲਿਕ ਐਕਸ਼ਨ ਕਮੇਟੀ ਵੱਲੋਂ ਕੁਲਦੀਪ ਸਿੰਘ ਖਹਿਰਾ, ਜਸਕੀਰਤ ਸਿੰਘ, ਮਨਿੰਦਰਜੀਤ ਸਿੰਘ ਬੈਨੀਪਾਲ, ਵਰਿੰਦਰ ਮਿਸ਼ਰਾ, ਮੋਹੀਤ ਸਾਗਰ ਅਤੇ ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ। ਇਸ ਸਬੰਧੀ ਇੱਕ ਪੱਤਰ ਡਿਪਟੀ ਕਮਿਸ਼ਨਰ ਨੂੰ ਵੀ ਭੇਜਿਆ ਗਿਆ ਜਿਸ ’ਚ ਜ਼ਿਲ੍ਹਾ ਵਾਤਾਵਰਨ ਯੋਜਨਾਵਾਂ ਬਣਾਉਣ, ਜ਼ਿਲ੍ਹੇ ਦੇ ਜਲ ਸਰੋਤਾਂ ਦੀ ਨਿਸ਼ਾਨਦੇਹੀ, ਮੈਂਪਿੰਗ ਕਰ ਕੇ ਕਬਜ਼ੇ ਮੁਕਤ ਕਰਵਾਉਣ, ਉਦਯੋਗਾਂ ਜਾਂ ਕਲੋਨੀ ਨੂੰ ਰਿਵਰਸ ਬੋਰਵੈੱਲਾਂ ਰਾਹੀਂ ਗੰਦਾ ਪਾਣੀ ਨਾ ਸੁੱਟਣ ਦੇਣ, ਹਵਾ ਦੀ ਗੁਣਵੱਤਾ ਲਈ ਨਿਗਰਾਨੀ ਕਰਨ ਵਾਲੇ ਸਟੇਸ਼ਨ ਢੁਕਵੇਂ ਸਥਾਨਾਂ ’ਤੇ ਲਗਾਉਣ ਆਦਿ ਦੀ ਮੰਗ ਵੀ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All