DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਦਾ ਸੱਦਾ

ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ

  • fb
  • twitter
  • whatsapp
  • whatsapp
featured-img featured-img
ਪਿੰਡ ਕੰਗਣਵਾਲ ਵਿੱਚ ਏਡੀਸੀ ਸੁਖਪ੍ਰੀਤ ਸਿੰਘ ਸਿੱਧੂ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਗਿੱਲ
Advertisement

ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਪ੍ਰੇਰਿਤ ਕਰਨ ਲਈ ਚਲਾਈ ਜਾ ਰਹੀ ਵਿਆਪਕ ਜਾਗਰੂਕਤਾ ਮੁਹਿੰਮ ਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ ਸੁੱਖਪ੍ਰੀਤ ਸਿੰਘ ਸਿੱਧ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਅੱਜ ਪਿੰਡ ਕੰਗਣਵਾਲ, ਭਿਖਮਪੁਰ ਅਤੇ ਕੁੱਪ ਖੁਰਦ ਵਿੱਚ ਵਿਸ਼ੇਸ਼ ਨੁੱਕੜ ਮੀਟਿੰਗਾਂ ਕੀਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਦੂਸ਼ਿਤ ਹੁੰਦਾ ਹੈ, ਸਗੋਂ ਮਨੁੱਖੀ ਸਿਹਤ ’ਤੇ ਵੀ ਗੰਭੀਰ ਅਸਰ ਪੈਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਕਿਸਾਨ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਦਾ ਯੋਗ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਬੇਲਰ ਅਤੇ ਹੋਰ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੇ ਜਾ ਰਹੇ ਸਟਰਾਅ ਰੇਕ, ਬੇਲਰ, ਸੁਪਰ ਐੱਸ ਐੱਮ ਐੱਸ  , ਮਲਚਰ, ਪੈਡੀ ਸਟਰਾਅ ਚੌਪਰ, ਉਲਟਾਵੇ ਹਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਵਰਗੇ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨ੍ਹਾਂ ਨੇ ਖ਼ਾਸ ਤੌਰ ’ਤੇ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਕੇ ਇਸਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਖੇਤੀਬਾੜੀ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੇ ਵੀ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਖਪਾ ਕੇ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਕੀਤੀ ਜਾ ਸਕਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਈਆਂ ਜਾ ਸਕਦਾ ਹੈ।

Advertisement

Advertisement
Advertisement
×