ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦੇਸ਼ ਵਿਆਪੀ ਹੜਤਾਲ ਵਿੱਚ ਸ਼ਮੂਲੀਅਤ ਦਾ ਸੱਦਾ

ਜਮਹੂਰੀ ਕਿਸਾਨ ਸਭਾ ਦੀ ਕਿਲ੍ਹਾ ਰਾਏਪੁਰ ਇਲਾਕਾ ਕਮੇਟੀ ਦੀ ਮੀਟਿੰਗ
Advertisement

ਸੰਤੋਖ ਗਿੱਲ

ਗੁਰੂਸਰ ਸੁਧਾਰ, 8 ਜੁਲਾਈ

Advertisement

ਜਮਹੂਰੀ ਕਿਸਾਨ ਸਭਾ ਦੀ ਕਿਲ੍ਹਾ ਰਾਏਪੁਰ ਇਲਾਕਾ ਕਮੇਟੀ ਦੀ ਮੀਟਿੰਗ ਫ਼ੈਸਲਾ ਕੀਤਾ ਗਿਆ ਕਿ ਇਲਾਕੇ ਵਿੱਚੋਂ ਜਮਹੂਰੀ ਕਿਸਾਨ ਸਭਾ ਦਾ ਜਥਾ ਲੁਧਿਆਣਾ ਬੱਸ ਸਟੈਂਡ ਸਾਹਮਣੇ ਧਰਨੇ ਵਿੱਚ ਸ਼ਾਮਲ ਹੋ ਕੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰੇਗੀ। ਕਿਲ੍ਹਾ ਰਾਏਪੁਰ ਵਿੱਚ ਸਭਾ ਦੇ ਦਫ਼ਤਰ ਵਿੱਚ ਮਲਕੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਇਲਾਕਾ ਕਮੇਟੀ ਦੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਨੂੰ ਮੋੜਾ ਦੇਣ ਲਈ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਔਰਤਾਂ ਦੀ ਵਿਸ਼ਾਲ ਏਕਤਾ ਸਮੇਂ ਦੀ ਲੋੜ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਪੂਰੀ ਤਰਾਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਜਿਸ ਕਾਰਨ ਆਮ ਲੋਕਾਂ ਦਾ ਰੁਜ਼ਗਾਰ ਖੁੱਸ ਰਿਹਾ ਹੈ ਅਤੇ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ। ਜਿਸ ਕਾਰਨ ਅਮੀਰ ਅਤੇ ਗ਼ਰੀਬ ਵਿੱਚ ਪਾੜਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਦੇਸ਼ ਵਿਆਪੀ ਆਮ ਹੜਤਾਲ ਲੋਕ ਵਿਰੋਧੀ ਨੀਤੀਆਂ ਨੂੰ ਠੱਲ੍ਹ ਪਾਉਣ ਵਿੱਚ ਸਹਾਈ ਹੋਵੇਗੀ। ਹੋਰਨਾ ਤੋ ਇਲਾਵਾ ਕਰਮ ਸਿੰਘ ਗਰੇਵਾਲ, ਦਫ਼ਤਰ ਸਕੱਤਰ ਨਛੱਤਰ ਸਿੰਘ, ਚਰਨਜੀਤ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ।

Advertisement