ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 18 ਅਕਤੂਬਰ
ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਉਸ ਬਿਆਨ ਦਾ ਗੰਭੀਰ ਨੋਟਿਸ ਲਿਆ ਹੈ, ਜਿਸ ਵਿੱਚ ਉਨ੍ਹਾਂ ਰੁਪਏ ਦੀ ਇਤਿਹਾਕ ਗਿਰਾਵਟ ਦੇ ਬਾਵਜੂਦ ਕਿਹਾ ਕਿ ਭਾਰਤੀ ਅਰਥ ਵਿਵਸਥਾ ਦੀ ਹਾਲਤ ਠੀਕ-ਠਾਕ ਹੈ। ਹਾਲਾਂਕਿ ਭਾਰਤੀ ਅਰਥਚਾਰੇ ਦੀ ਹਾਲਤ ਦਿਨੋਂ-ਦਿਨ ਮਾੜੀ ਹੁੰਦੀ ਜਾ ਰਹੀ ਹੈ। ਮਹਿੰਗਾਈ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ, ਬੇਰੁਜ਼ਗਾਰੀ ਪਿਛਲੇ ਪੰਤਾਲੀ ਸਾਲ ਦੇ ਰਿਕਾਰਡ ਤੋੜ ਚੁੱਕੀ ਹੈ। ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ।