ਪੱਤਰ ਪ੍ਰੇਰਕ
ਮਲੌਦ, 5 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ ਚੋਂ ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੋਮੋਂ ਦੀਆਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਮੈਰਿਟ ਵਿੱਚ ਆਈਆਂ ਜੋ ਪੰਜਾਬ ਭਰ ’ਚੋਂ 12ਵੇਂ ਰੈਂਕ ’ਤੇ ਰਹੀਆਂ। ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਮੋਦਗਿੱਲ ਨੇ ਦੱਸਿਆ ਕਿ ਸਕੂਲ ਦੀਆਂ ਦੋ ਵਿਦਿਆਰਥਣਾਂ ਜਸਮਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਵਾਸੀ ਕੁੱਪ ਅਤੇ ਸੁਖਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ ਵਾਸੀ ਚਾਪੜਾ ਨੇ 589/600 ਵਿੱਚੋਂ ਲੈ ਕੇ 98.17 ਫ਼ੀਸਦ ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚੋਂ 12ਵਾਂ ਰੈਂਕ ਹਾਸਲ ਕੀਤਾ ਹੈ। ਉਨ੍ਹਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਵਿੱਦਿਆ ਦੇ ਖੇਤਰ ਵਿੱਚ ਲਗਾਤਾਰ ਚਾਰ ਸਾਲਾਂ ਤੋਂ ਵਿਦਿਆਰਥੀ ਆਪਣੇ ਸਖਤ ਮਿਹਨਤ ਅਤੇ ਲਗਨ ਸਦਕਾ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਦੇ ਆ ਰਹੇ ਹਨ, ਜੋ ਇਸ ਸੰਸਥਾ ਲਈ ਮਾਣ ਵਾਲੀ ਗੱਲ ਹੈ।
ਅੰਤ ਵਿੱਚ ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਇਹ ਸੇਹਰਾ ਸਕੂਲ ਦੇ ਅਧਿਆਪਕ ਸਾਹਿਬਾਨ ਕਰਮਦੀਪ ਕੌਰ, ਬਲਦੀਪ ਕੌਰ, ਹਰਪ੍ਰੀਤ ਕੌਰ, ਕਮਲਪ੍ਰੀਤ ਕੌਰ, ਪੱਲਵੀ, ਸ਼ਬਨਮ, ਨਰਗਿਸ, ਗੁਰਪ੍ਰੀਤ ਕੌਰ, ਗਗਨਦੀਪ ਕੌਰ, ਲਖਵੀਰ ਕੌਰ, ਚਮਨਦੀਪ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ, ਕਿਰਨ ਕੌਰ, ਰੀਨਾ, ਮਨਜੀਤ ਕੌਰ, ਕਿਰਨਪਾਲ ਕੌਰ, ਜਸਪ੍ਰੀਤ ਕੌਰ, ਕਿਰਨਜੀਤ ਕੌਰ, ਵੈਸ਼ਨਵੀ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਸ਼ਮਸ਼ੇਰ ਸਿੰਘ ਦੇ ਸਿਰ ਬੱਝਦਾ ਹੈ।