ਨਿੱਜੀ ਪੱਤਰ ਪ੍ਰੇਰਕ
ਖੰਨਾ, 12 ਮਈ
ਇੱਥੋਂ ਦੇ ਲਲਹੇੜੀ ਚੌਕ ਸਥਿਤ ਲੇਬਰ ਅੱਡੇ ’ਤੇ ਕਿਰਤ ਵਿਭਾਗ ਅਧੀਨ ਚੱਲਦੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਉਸਾਰੀ ਕਿਰਤੀਆਂ ਨੂੰ ਰਜਿਸਟਰਡ ਕਰਨ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਸਕੱਤਰ ਸੁਮੇਰ ਸਿੰਘ ਗੁਰਜਰ (ਆਈਏਐਸ) ਨੇ ਸ਼ਿਰਕਤ ਕਰਕੇ ਉਸਾਰੀ ਕਿਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਗੁਰਜਰ ਨੇ ਕਿਰਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਖੁਦ ਅਤੇ ਆਪਣੇ ਹੋਰ ਉਸਾਰੀ ਕਿਰਤੀ ਸਾਥੀਆਂ ਨੂੰ ਕਿਰਤ ਵਿਭਾਗ ਦੇ ਬੋਰਡ ਕੋਲ ਰਜਿਸਟਰਡ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ। ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌਡ, ਲੇਬਕ ਇੰਸਪੈਕਟਰ ਰਾਮ ਲਾਲ, ਕਮਲਜੀਤ ਸਿੰਘ, ਦੀਪਕ ਕੁਮਾਰ, ਰਾਜੀਵ ਕੁਮਾਰ, ਧਨਵੰਤ ਸਿੰਘ ਤੇ ਅਵਤਾਰ ਸਿੰਘ ਮਾਨ ਆਦਿ ਹਾਜ਼ਰ ਸਨ।