ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਸਤੰਬਰ
ਪੁਲੀਸ ਕਮਿਸ਼ਨਰ ਕੌਸਤਭ ਸ਼ਰਮਾ ਅਤੇ ਏਡੀਸੀਪੀ ਹਰਕਮਲ ਕੌਰ ਪੀਪੀਐੱਸ ਦੀ ਅਗਵਾਈ ਹੇਠ, ਪੰਜਾਬ ਪੁਲੀਸ ਸਾਂਝ ਕੇਂਦਰ ਵੱਲੋਂ ਮਾਨਵਤਾ ਧਾਮ ਹੈਬੋਵਾਲ ਕਲਾਂ ਵਿੱਚ ਜ਼ਿੰਦਗੀ ਲਾਈਵ ਫਾਊਂਡੇਸ਼ਨ ਦੇ ਸਹਿਯੋਗ ਨਾਲ ਥੈਲੇਸੀਮੀਆ ਪੀੜਤ ਲੋੜਵੰਦ ਮਰੀਜ਼ਾਂ ਲਈ ਕੈਂਪ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੰਜਾਬ ਪੁਲੀਸ ਹਰ ਵੇਲੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੀ ਹੈ ਅਤੇ ਕੈਂਪ ਦੌਰਾਨ 35 ਲੋੜਵੰਦ ਥੈਲੇਸੀਮੀਆ ਪੀੜਤ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ। ਜ਼ਿੰਦਗੀ ਲਾਈਵ ਫਾਊਂਡੇਸ਼ਨ ਦੇ ਪ੍ਰਧਾਨ ਰਾਜੇਸ਼ ਕਪੂਰ ਨੇ ਦੱਸਿਆ ਕਿ ਜ਼ਿੰਦਗੀ ਲਾਈਵ ਪਿਛਲੇ ਕਰੀਬ 12 ਸਾਲਾਂ ਤੋਂ ਥੈਲੇਸੀਮਿਕ ਮਰੀਜ਼ਾਂ ਦੀ ਬੇਹਤਰੀ ਲਈ ਕੰਮ ਕਰ ਰਹੀ ਹੈ। ਇਸ ਮੌਕੇ ਪੁਲੀਸ ਸਾਂਝ ਕੇਂਦਰ ਦੇ ਮਲਾਜ਼ਮ, ਜ਼ੋਨ ਇੰਚਾਰਜ ਏਐਸਆਈ ਹਰਦਿਆਲ ਸਿੰਘ, ਏਐਸਆਈ ਰਾਕੇਸ਼ ਕੁਮਾਰ, ਸੁਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵੀ ਮੌਜੂਦ ਸਨ।