ਸਿਹਤ ਜਾਗਰੂਕਤਾ ਹਫ਼ਤੇ ਤਹਿਤ ਕੈਂਪ ਲਾਇਆ
ਇਥੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਦੇ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠ ਸਿਹਤ ਜਾਗਰੂਕਤਾ ਹਫ਼ਤੇ ਸਬੰਧੀ ਸਰਕਾਰੀ ਸਕੂਲ ਭਾਂਦਲਾ ਵਿੱਚ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਿੱਧੂ ਨੇ ਦੱਸਿਆ ਕਿ ਇਸ ਹਫ਼ਤੇ ਨੂੰ ਮਨਾਉਣ ਦਾ...
Advertisement
ਇਥੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਦੇ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠ ਸਿਹਤ ਜਾਗਰੂਕਤਾ ਹਫ਼ਤੇ ਸਬੰਧੀ ਸਰਕਾਰੀ ਸਕੂਲ ਭਾਂਦਲਾ ਵਿੱਚ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਿੱਧੂ ਨੇ ਦੱਸਿਆ ਕਿ ਇਸ ਹਫ਼ਤੇ ਨੂੰ ਮਨਾਉਣ ਦਾ ਮੁੱਖ ਉਦੇਸ਼ ਮਨੁੱਖੀ ਸਿਹਤ, ਜਾਨਵਰਾਂ ਅਤੇ ਵਾਤਾਵਰਨ ਦੇ ਆਪਸੀ ਸਬੰਧ ਨੂੰ ਸਮਝਾਉਣਾ ਹੈ। ਉਨ੍ਹਾਂ ਕਿਹਾ ਕਿ ਜਾਨਵਰਾਂ ਤੋਂ ਮਨੁੱਖਾਂ ਵਿੱਚ ਫੈਲਦੀਆਂ ਬਿਮਾਰੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਾਰੇ ਸਿਹਤ ਕੇਦਰਾਂ ’ਤੇ ਜਾ ਕੇ ਜਾਗਰੂਕ ਕਰ ਰਹੀਆਂ ਹਨ। ਇਸ ਮੌਕੇ ਡਾ. ਅੱਛਰਦੀਪ ਨੰਦਾ ਅਤੇ ਡਾ. ਨਵਜੋਤ ਨੇ ਬੱਚਿਆਂ ਨੂੰ ਚੰਗੀ ਸਿਹਤ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਡਾ. ਰਾਜਵੀਰ ਕੌਰ ਨੇ ਨਿੱਜੀ ਸਫ਼ਾਈ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
Advertisement
Advertisement
