ਪੱਤਰ ਪ੍ਰੇਰਕ
ਜਗਰਾਉਂ, 27 ਅਪਰੈਲ
ਸੂਬਾ ਸਰਕਾਰ ਦੇ ਖੇਤੀਬਾੜੀ ਵਿਭਾਗ ਬਲਾਕ ਜਗਰਾਉਂ ਨੇ ‘ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਸਕੀਮ’ ਤਹਿਤ ਪਿੰਡ-ਪਿੰਡ ਕਿਸਾਨਾਂ ਨੂੰ ਜਾਗਰੁੂਕ ਕਰਨ ਲਈ ਮੁਹਿੰਮ ਆਰੰਭੀ ਹੋਈ ਹੈ। ਇਸੇ ਲੜੀ ਤਹਿਤ ਡਾ. ਗੁਰਦੀਪ ਸਿੰਘ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਭੰਮੀਪੁਰਾ ਵਿੱਚ ਕੈਂਪ ਦਾ ਪ੍ਰਬੰਧ ਕੀਤਾ ਗਿਆ। ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਸਕੀਮ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਕਰੈਡਿਟ ਕਾਰਡ ਰਾਹੀਂ ਕਿਸਾਨ ਸਹਾਇਕ ਧੰਦਿਆਂ ਲਈ ਵਿੱਤੀ ਸਹਾਇਤਾ ਬਿਨਾਂ ਕਿਸੇ ਝੰਜਟ ਤੋਂ ਪ੍ਰਾਪਤ ਕਰ ਸਕਦੇ ਹਨ। ‘
ਸਮਰਾਲਾ (ਪੱਤਰ ਪ੍ਰੇਰਕ): ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵੱਲੋਂ ਕਿਸਾਨ ਮੇਲਾ ਲਗਾਇਆ ਗਿਆ। ਮੇਲੇ ਵਿੱਚ ਜ਼ਿਲ੍ਹੇ ਦੇ 250 ਕਿਸਾਨਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਪ੍ਰੋਗਰਾਮ ਸ਼ੁਰੂ ਕਰਦਿਆਂ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਜੀ. ਐੱਸ. ਮੱਕੜ ਨੇ ਦੱਸਿਆ ਕਿ ਮੇਲੇ ਵਿੱਚ ਅਧਿਕਾਰੀਆਂ ਅਤੇ ਕੇਂਦਰ ਦੇ ਵਿਗਿਆਨਕਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।