ਐਤੀਆਣਾ ਤੋਂ ਕੇਂਦਰ ਸਰਕਾਰ ਵਿਰੁੱਧ ਪ੍ਰਚਾਰ ਮੁਹਿੰਮ ਸ਼ੁਰੂ

* ਲੇਬਰ ਕੋਡ ਅਤੇ ਖੇਤੀ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਮਜ਼ਦੂਰਾਂ ਨੂੰ ਗ਼ੁਲਾਮ ਬਣਾਉਣ ਦਾ ਦੋਸ਼

ਐਤੀਆਣਾ ਤੋਂ ਕੇਂਦਰ ਸਰਕਾਰ ਵਿਰੁੱਧ ਪ੍ਰਚਾਰ ਮੁਹਿੰਮ ਸ਼ੁਰੂ

ਐਤੀਆਣਾ ਦੇ ਸ਼ਹੀਦੀ ਸਮਾਰਕ ਤੋਂ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਦਾ ਹੋਇਆ ਸੀਟੂ ਦਾ ਜਥਾ।

ਸੰਤੋਖ ਗਿੱਲ  

ਗੁਰੂਸਰ ਸੁਧਾਰ, 25 ਜੁਲਾਈ

ਸੀਟੂ, ਪੰਜਾਬ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ਅਨੁਸਾਰ ਲਾਗਲੇ ਪਿੰਡ ਐਤੀਆਣਾ ਵਿੱਚ ਖੁਸ਼ਹੈਸੀਅਤੀ ਟੈਕਸ ਮੋਰਚੇ ਦੀਆਂ ਸ਼ਹੀਦ ਮਾਤਾ ਚੰਦ ਕੌਰ ਅਤੇ ਮਾਤਾ ਬਚਨ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਪ੍ਰਚਾਰ ਮੁਹਿੰਮ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ। ਮੋਟਰਸਾਈਕਲਾਂ, ਕਾਰਾਂ ਅਤੇ ਟੈਂਪੂਆਂ ਵਿੱਚ ਸਵਾਰ ਦੋ ਸੌ ਵੱਧ ਸਾਥੀਆਂ ਦੇ ਜਥੇ ਨੂੰ ਸੰਬੋਧਨ ਕਰਦਿਆਂ ਸੀਟੂ ਦੀ ਰਾਸ਼ਟਰੀ ਜਨਰਲ ਕੌਂਸਲ ਦੇ ਮੈਂਬਰ ਸਾਥੀ ਜਤਿੰਦਰਪਾਲ ਸਿੰਘ ਬੱਸੀਆਂ ਅਤੇ ਪੰਜਾਬ ਸੀਟੂ ਦੇ ਸੂਬਾਈ ਸਕੱਤਰ ਸਾਥੀ ਦਲਜੀਤ ਕੁਮਾਰ ਗੋਰਾ ਨੇ ਸੈਂਕੜੇ ਸੀਟੂ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਕਰੋੜ ਲੋਕਾਂ ਨੂੰ ਹਰ ਸਾਲ ਰੁਜ਼ਗਾਰ ਦੇਣ, 15-15 ਲੱਖ ਰੁਪਏ ਹਰ ਪਰਿਵਾਰ ਦੇ ਖਾਤੇ ਵਿਚ ਪਾਉਣ ਅਤੇ ਚੰਗੇ ਦਿਨਾਂ ਦਾ ਸਬਜ਼ਬਾਗ ਦਿਖਾ ਕੇ ਗੱਦੀ ਹਾਸਲ ਕਰਨ ਵਾਲੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਗੱਦੀ ’ਤੇ ਬੈਠਣ ਤੋਂ ਬਾਅਦ ਮਜ਼ਦੂਰਾਂ ਵੱਲੋਂ ਲੰਬੇ ਸੰਘਰਸ਼ਾਂ ਬਾਅਦ ਪ੍ਰਾਪਤ ਕੀਤੇ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ 4 ਲੇਬਰ ਕੋਡ ਬਣਾ ਕੇ ਦੇਸ਼ ਦੀ ਮਜ਼ਦੂਰ ਜਮਾਤ ਨੂੰ ਗ਼ੁਲਾਮੀ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਵਿਵਾਦਿਤ ਖੇਤੀ ਕਾਨੂੰਨ ਬਣਾ ਕੇ ਅਤੇ ਮੰਡੀਕਰਨ ਦੇ ਢਾਂਚੇ ਦਾ ਭੋਗ ਪਾ ਕੇ ਦੇਸ਼ ਦੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਤਿਆਰੀ ਵਿੱਢ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਰੋਨਾ ਮਹਾਮਾਰੀ ਦੌਰਾਨ ਕਰੋੜਾਂ ਲੋਕਾਂ ਦਾ ਰੁਜ਼ਗਾਰ ਖੋਹ ਲਿਆ ਗਿਆ, ਲੋੜਵੰਦ ਅਤੇ ਗ਼ਰੀਬ ਲੋਕਾਂ ਨੂੰ ਦੋ ਡੰਗ ਦੀ ਰੋਟੀ ਦੇਣ ਲਈ ਰਾਸ਼ਨ ਅਤੇ ਹੋਰ ਸਹੂਲਤਾਂ ਦੇਣ ਦੀ ਥਾਂ ਕਾਰਪੋਰੇਟ ਘਰਾਣਿਆਂ ਦੇ ਘਰ ਭਰੇ ਗਏ। ਮਜ਼ਦੂਰ ਆਗੂਆਂ ਨੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕਰਨ, ਸਾਲ ਵਿਚ ਘੱਟੋ-ਘੱਟ 200 ਦਿਨ ਦਾ ਕੰਮ ਦੇਣ ਅਤੇ ਮਨਰੇਗਾ ਕਾਨੂੰਨ ਸ਼ਹਿਰਾਂ ਵਿਚ ਵੀ ਲਾਗੂ ਕਰਨ ਦੀ ਮੰਗ ਕੀਤੀ। ਮਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ, ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਪ੍ਰਕਾਸ਼ ਸਿੰਘ ਹਿੱਸੋਵਾਲ ਨੇ ਵੀ ਸੰਬੋਧਨ ਕੀਤਾ। ਮਜ਼ਦੂਰਾਂ ਦੇ ਇਸ ਜਥੇ ਨੇ ਐਤੀਆਣਾ, ਹੇਰਾਂ, ਰਾਜੋਆਣਾ ਕਲਾਂ, ਰਾਜੋਆਣਾ ਖ਼ੁਰਦ, ਨੂਰਪੁਰਾ ਪਿੰਡਾਂ ਵਿਚ ਘਰ-ਘਰ ਪਰਚੇ ਵੰਡ ਕੇ ਸੁਨੇਹਾ ਦਿੱਤਾ ਅਤੇ ਰਾਏਕੋਟ ਦੇ ਹਰੀ ਸਿੰਘ ਨਲੂਆ ਚੌਕ ਵਿਚ ਰੈਲੀ ਕਰ ਕੇ ਸਮਾਪਤੀ ਕੀਤੀ। ਆਗੂਆਂ ਨੇ ਕਿਹਾ ਕਿ ਇਹ ਪ੍ਰਚਾਰ ਮੁਹਿੰਮ 8 ਅਗਸਤ ਤੱਕ ਜਾਰੀ ਰਹੇਗੀ ਅਤੇ 9 ਅਗਸਤ ਨੂੰ ਲੁਧਿਆਣਾ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All