ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਫਰਵਰੀ
ਇੱਥੋਂ ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਦੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਹਰ ਪਿੰਡ ਅਤੇ ਵਾਰਡ ਵਿਚ ਹਰ ਵਰਗ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਲੁਧਿਆਣਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕੋਟਲੀ ਨਾਲ ਮਿਲ ਕੇ ਵੱਖ ਵੱਖ ਪਿੰਡਾਂ ਵਿਚ ਪ੍ਰਚਾਰ ਕਰਦਿਆਂ ਲੋਕਾਂ ਨੂੰ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੀਆਂ ਚੋਣਾਂ ਦੌਰਾਨ ਕੀਤਾ ਇਕ ਇਕ ਵਾਅਦਾ ਪੂਰਾ ਕੀਤਾ ਅਤੇ ਹਰ ਪਿੰਡ ਤੇ ਵਾਰਡ ਵਿਚ ਬਿਨ੍ਹਾਂ ਪੱਖਪਾਤ ਵਿਕਾਸ ਕਰਵਾਏ। ਉਨ੍ਹਾਂ ਕਿਹਾ ਕਿ ਅੱਗੇ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਸ਼ਹਿਰ ਨੂੰ ਇਕ ਵਿਕਾਸ ਮਾਡਲ ਦੇ ਤੌਰ ’ਤੇ ਵਿਕਸਿਤ ਕੀਤਾ ਜਾਵੇਗਾ।
ਇਸ ਮੌਕੇ ਗੁਰਦੀਪ ਸਿੰਘ ਰਸੂਲੜਾ, ਕੁਲਵਿੰਦਰ ਸਿੰਘ, ਕੇਹਰ ਸਿੰਘ, ਪਾਲ ਸਿੰਘ, ਸ਼ਿੰਗਾਰਾ ਸਿੰਘ, ਜਸਵੀਰ ਸਿੰਘ, ਪ੍ਰਦੀਪ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ, ਗੁਰਲਬਿਾਸ ਕੌਰ, ਸੁਖਵਿੰਦਰ ਕੌਰ, ਦਰਸ਼ਨ ਸਿੰਘ, ਕਰਮਜੀਤ ਸਿੰਘ, ਧਰਮ ਸਿੰਘ, ਪਰਮਜੀਤ ਸਿੰਘ, ਪਲਵਿੰਦਰ ਸਿੰਘ, ਕਾਲਾ ਸਿੰਘ, ਬਲਜੀਤ ਸਿੰਘ, ਹਰਪਾਲ ਸਿੰਘ, ਬੇਅੰਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।