ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 20 ਜਨਵਰੀ
ਵਿਧਾਨ ਸਭਾ ਹਲਕਾ ਰਾਏਕੋਟ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਬਲਵਿੰਦਰ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਆਪਣੀ ਚੋਣ ਮੁਹਿੰਮ ਭਖਾਈ ਹੋਈ ਹੈ। ਪਿੰਡ ਰਾਜੋਆਣਾ ਕਲਾਂ ਵਿਚ ਯੂਥ ਆਗੂ ਕੁਲਰਾਜ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਬਲਵਿੰਦਰ ਸਿੰਘ ਸੰਧੂ ਨੂੰ ਸਮਰਥਨ ਦਿੱਤਾ। ਅਕਾਲੀ-ਬਸਪਾ ਉਮੀਦਵਾਰ ਬਲਵਿੰਦਰ ਸਿੰਘ ਸੰਧੂ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ, ਅਕਾਲੀ ਆਗੂ ਨਰਿੰਦਰ ਸਿੰਘ ਸੰਘੇੜਾ ਅਤੇ ਇੰਦਰਜੀਤ ਸਿੰਘ ਗੋਂਦਵਾਲ ਨੇ ਆਪ ਅਤੇ ਕਾਂਗਰਸ ਦੀ ਆਲੋਚਨਾ ਕੀਤੀ।
ਰਾਏਕੋਟ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਉਨ੍ਹਾਂ ਦੀ ਪਤਨੀ ਸਾਬਕਾ ਕੌਂਸਲਰ ਐਡਵੋਕੇਟ ਮਨਦੀਪ ਕੌਰ ਸੰਧੂ ਚੋਣ ਪ੍ਰਚਾਰ ਵਿਚ ਡਟੇ ਹੋਏ ਹਨ। ਜਿਨ੍ਹਾਂ ਵੱਲੋਂ ਇਸਤਰੀ ਅਕਾਲੀ ਦਲ ਦੇ ਸਰਗਰਮ ਆਗੂਆਂ ਅਤੇ ਵਰਕਰਾਂ ਸਮੇਤ ਹਲਕੇ ਦੇ ਪਿੰਡਾਂ ਵਿੱਚ ਵੋਟਰਾਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਪਿੰਡ ਨੱਥੋਵਾਲ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ।