ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਫਰਵਰੀ
ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਉਮੀਦਵਾਰ ਜੱਥੇਦਾਰ ਹੀਰਾ ਸਿੰਘ ਗਾਬੜ੍ਹੀਆ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਸ਼ੇਰਪੁਰ ਵਿੱਖੇ ਮੀਟਿੰਗ ਕੀਤੀ, ਜਿਸ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਜੱਥੇਦਾਰ ਗਾਬੜ੍ਹੀਆ ਨੂੰ ਵੋਟਾਂ ਪਾਕੇ ਕਾਮਯਾਬ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵੋਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਹਲਕਾ ਦੱਖਣੀ ਲਈ ਵੱਖਰਾ ਤਿਆਰ ਕੀਤਾ ਗਿਆ ਚੋਣ ਮੈਨੀਫੈਸਟੋ ਹੀ ਉਨ੍ਹਾਂ ਦਾ ਅਸ਼ਟਾਮ ਪੇਪਰ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੋ ਕਿਹਾ ਸੀ ਉਹ ਕਰਕੇ ਵਿਖਾਇਆ ਹੈ ਤੇ ਹੁਣ ਅਸੀਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰ ਰਹੇ ਹਾਂ ਉਹ ਪੂਰੇ ਹੋਣਗੇ। ਇਸੇ ਤਰ੍ਹਾਂ ਸ਼ੇਰਪੁਰ ਵਿੱਚ ਇਕ ਹੋਰ ਮੀਟਿੰਗ ਦੌਰਾਨ ਸਨਅਤਕਾਰ ਸ਼ੁਰੇਸ਼ ਕੁਮਾਰ ਗੋਇਲ, ਲਲਿਤ ਗੋਇਲ, ਗੁਰਮੀਤ ਸਿੰਘ ਕੁਲਾਰ, ਕੁਲਵੰਤ ਸਿੰਘ ਚੌਹਾਨ ਅਤੇ ਵਿਨੋਦ ਡਾਬਰ ਦੀ ਅਗਵਾਈ ਵਿੱਚ ਕਰਵਾਈ ਗਈ ਮੀਟਿੰਗ ਦੌਰਾਨ ਸੈਂਕੜੇ ਮਿਹਨਤਕਸ਼ ਲੋਕਾਂ ਨੇ ਵੀ ਇਹ ਵਿਸ਼ਵਾਸ ਦਿਵਾਇਆ ਕਿ ਉਹ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਨੂੰ ਜਿਤਾਉਣਗੇ। ਇਸ ਮੌਕੇ ਰਮੇਸ਼ ਗਰਗ, ਅਸ਼ੋਕ ਗਰੋਵਰ, ਰਛਪਾਲ ਸਿੰਘ, ਸੋਨੂੰ ਅਭੀ, ਅੰਮ੍ਰਿਤ ਗਰੋਵਰ, ਵਿਨੇ ਗੋਇਲ, ਰੋਹਿਤ ਅਗਰਵਾਲ, ਅੰਮਿਤ ਬਾਂਸਲ, ਸੁਮੀਤ ਸਚਦੇਵਾ ਅਤੇ ਸੁਮੀਤ ਗਰੋਵਰ ਵੀ ਹਾਜ਼ਰ ਸਨ।
ਲੁਧਿਆਣਾ (ਖੇਤਰੀ ਪ੍ਰਤੀਨਿਧ): ਆਮ ਆਦਮੀ ਪਾਰਟੀ ਹਲਕਾ ਪੂਰਬੀ ਦੇ ਉਮੀਦਵਾਰ ਭੋਲਾ ਗਰੇਵਾਲ ਨੇ ਵੱਖ-ਵੱਖ ਮੀਟਿੰਗਾਂ ਅਤੇ ਘਰ-ਘਰ ਪ੍ਰਚਾਰ ਦੌਰਾਨ ਲੋਕਾਂ ਨੂੰ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵਿਵਸਥਾ ਪਰਿਵਰਤਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਭਾਣਜੇ ਨੇ ਕਾਲੀ ਕਮਾਈ ਮੰਨ ਲਈ ਹੈ ਇਸ ਲਈ ਮਾਮਾ ਮੁੱਖ ਮੰਤਰੀ ਦਾ ਅਤੇ ਕਾਂਗਰਸ ਸਰਕਾਰ ਬਣਾਉਣ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ। ਉਨ੍ਹਾਂ ਹਲਕਾ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਨੂੰ ਘੇਰਦਿਆਂ ਕਿਹਾ ਕਿ ਇਸਨੂੰ 4000 ਕਰੋੜ ਦੇ ਵਿਕਾਸ ਕਾਰਜ ਕਰਵਾਉਣ ਦਾ ਝੂਠ ਲੈ ਬੈਠਾ ਹੈ। ਆਏ ਦਿਨ ਵੱਡੀ ਪੱਧਰ ’ਤੇ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਕੇ ਸਾਡੀ ਜਿੱਤ ਨੂੰ ਵੱਡੀ ਲੀਡ ’ਚ ਬਦਲਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਵਾਰਡ ਨੰ. 16 ਬਾਬਾ ਜੀਵਨ ਸਿੰਘ ਨਗਰ ਵਿੱਚ ਪੂਜਾ ਅਤੇ ਲਖਵਿੰਦਰ ਸਿੰਘ ਲੱਖਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ। ਵਾਰਡ ਨੰਬਰ 16 ਭੋਲਾ ਕਾਲੋਨੀ ਵਿੱਚ ਗੋਬਿੰਦ ਕੁਮਾਰ ਗੁਪਤਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ। ਵਾਰਡ ਨੰਬਰ-10 ਨਿਊ ਭਗਵਾਨ ਨਗਰ ਵਿਚ ਤਰਸੇਮ ਸਿੰਘ ਭਿੰਡਰ ਦੀ ਅਗਵਾਈ ਵਿੱਚ ਮੀਟਿੰਗ ਹੋਈ। ਵਾਰਡ ਨੰਬਰ 15 ਦੀ ਗੁਰੂ ਤੇਗ ਬਹਾਦਰ ਨਗਰ ਕਲੋਨੀ ਵਿੱਚ ਭਰਪੂਰ ਸਿੰਘ ਭੂਰਾ ਦੀ ਅਗਵਾਈ ਹੇਠ ਸ਼ੰਮੀ ਦੇ ਗ੍ਰਹਿ ਵਿੱਚ ਮੀਟਿੰਗ ਹੋਈ। ਵਾਰਡ ਨੂੰ 23 ਫੋਕਲ ਪੁਆਇੰਟ ਰਾਜੀਵ ਗਾਂਧੀ ਕਲੋਨੀ ਵਿੱਚ ਸਤੀਸ਼ ਕੁਮਾਰ ਦੀ ਅਗਵਾਈ ਵਿਚ ਮੀਟਿੰਗ ਕਰਵਾਈ ਗਈ। ਵਾਰਡ ਨੰਬਰ 18 ਸੈਕਟਰ 32 ਵਿੱਚ ਮਹਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੀਤੀ। ਵਾਰਡ ਨੰਬਰ 10 ਨਿਊ ਸੁਭਾਸ਼ ਨਗਰ ਵਿੱਚ ਰਾਜਿੰਦਰ ਕਾਲੜਾ ਦੀ ਅਗਵਾਈ ਵਿਚ ਮੀਟਿੰਗ ਹੋਈ। ਸਵੇਰੇ ਵਾਰਡ ਨੰਬਰ 11 ਵਿਚ ਡੋਰ ਟੂ ਡੋਰ ਕੀਤਾ ਗਿਆ।
ਹਲਕਾ ਪੱਛਮੀ ’ਚ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿੱਚ ਮੀਟਿੰਗ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਹਲਕਾ ਪੱਛਮੀ ਤੋਂ ਅਕਾਲੀ-ਬਸਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿੱਚ ਅਕਾਲੀ ਆਗੂ ਤਰਲੋਚਨ ਸਿੰਘ ਬੱਗਾ ਅਤੇ ਐਡਵੋਕੇਟ ਰਿਸ਼ਬ ਸਿੰਘ ਬੱਗਾ ਦੇ ਯਤਨਾਂ ਸਦਕਾ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਵਿੱਚ ਭਾਈ ਰਣਧੀਰ ਸਿੰਘ ਨਗਰ ਆਈ ਬਲਾਕ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਾਮਲ ਹੋਏ। ਇਸ ਮੌਕੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਐਡਵੋਕੇਟ ਕੀਮਤੀ ਰਾਏ ਸੀਕਰੀ, ਜਗਬੀਰ ਸਿੰਘ ਸੋਖੀ, ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਅਤੇ ਜਸਵਿੰਦਰ ਸਿੰਘ ਭੋਲਾ ਨੇ ਸੰਬੋਧਨ ਕਰਦਿਆਂ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿੱਚ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਸਮੇਂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਹਮੇਸ਼ਾਂ ਮੁੱਦਿਆਂ ਦੀ ਰਾਜਨੀਤੀ ਕਰਦੇ ਹਨ ਅਤੇ ਚੋਣ ਉਪਰੰਤ ਵੀ ਉਹ ਹਮੇਸ਼ਾਂ ਹਲਕਾ ਪੱਛਮੀ ਦੇ ਨਿਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਗੇ। ਇਸ ਮੌਕੇ ਨਰਿੰਦਰਪਾਲ ਸਿੰਘ ਮੱਕੜ, ਰਵਿੰਦਰ ਕੋਸ਼ਕ ਹੈਪੀ, ਗੁਰਚਰਨ ਸਿੰਘ ਵਿੰਟਾ ,ਅਜੀਤ ਸਿੰਘ ਹੀਰਾ, ਬਲਜਿੰਦਰ ਸਿੰਘ ਮਠਾੜੂ, ਸੁਰਜੀਤ ਸਿੰਘ ਅਰੋੜਾ, ਰਵਿੰਦਰ ਸਿੰਘ ਬੇਦੀ ਅਤੇ ਅਮਰਜੀਤ ਸਿੰਘ ਗਰੇਵਾਲ ਆਦਿ ਵੀ ਹਾਜ਼ਰ ਸਨ।