ਕੈਂਸਰ ਬਾਰੇ ਜਾਗਰੂਕਤਾ ਕੈਂਪ ਲਾਇਆ
ਇਥੋਂ ਦੇ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਦੀ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠ ਪਿੰਡ ਜਲਣਪੁਰ ਵਿੱਚ ਕੌਮੀ ਕੈਂਸਰ ਚੇਤਨਾ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਿੱਧੂ ਨੇ ਕਿਹਾ ਕਿ ਜ਼ਰੂਰੀ ਹੈ...
Advertisement
ਇਥੋਂ ਦੇ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਦੀ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠ ਪਿੰਡ ਜਲਣਪੁਰ ਵਿੱਚ ਕੌਮੀ ਕੈਂਸਰ ਚੇਤਨਾ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਿੱਧੂ ਨੇ ਕਿਹਾ ਕਿ ਜ਼ਰੂਰੀ ਹੈ ਕਿ ਗਲਤ ਖਾਣ-ਪੀਣ ਆਦਤਾਂ ਨੂੰ ਬਦਲ ਕੇ ਫਲ, ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਵਿਟਾਮਿਨ ਭਰਪੂਰ ਭੋਜਨ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੈਂਸਰ ਦੀ ਰੋਕਥਾਮ ਲਈ ਸਮੇਂ ਸਿਰ ਟੈਸਟਿੰਗ ਅਤੇ ਇਲਾਜ ਬਹੁਤ ਜ਼ਰੂਰੀ ਹੈ। ਸਿਹਤ ਇੰਸਪੈਕਟਰ ਗੁਰਮਿੰਦਰ ਸਿੰਘ ਗਰੇਵਾਲ ਅਤੇ ਗੁਰਦੀਪ ਸਿੰਘ ਨੇ ਕਿਹਾ ਕਿ ਛਾਤੀ ਜਾਂ ਸਰੀਰ ਦੇ ਹੋਰ ਕਿਸੇ ਹਿੱਸੇ ਤੇ ਗਿਲਟੀ, ਮਹਾਵਾਰੀ ਦੌਰਾਨ ਜ਼ਿਆਦਾ ਖੂਨ ਆਉਣਾ, ਆਵਾਜ਼ ਵਿਚ ਭਾਰਾਪਣ, ਮੂੰਹ ਵਿੱਚ ਲੰਬੇ ਸਮੇਂ ਤੋਂ ਛਾਲੇ ਆਦਿ ਲੱਛਣਾਂ ਤੇ ਤੁਰੰਤ ਨਜ਼ਦੀਕੀ ਹਸਪਤਾਲ ਜਾਣਾ ਚਾਹੀਦਾ ਹੈ। ਇਸ ਮੌਕੇ ਅਰੁਣਦੀਪ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ।
Advertisement
