ਪੱਤਰ ਪ੍ਰੇਰਕ
ਦੋਰਾਹਾ, 4 ਮਈ
ਇਥੋਂ ਦੇ ਨੇੜਲੇ ਪਿੰਡ ਬੇਗੋਵਾਲ ਦੇ 26 ਸਾਲਾਂ ਸਾਲਾਂ ਨੌਜਵਾਨ ਰੁਪਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਚੁੱਕੀ ਹੈ, ਜਿਸ ਦਾ ਸਾਥੀ ਗਗਨਦੀਪ ਸਿੰਘ ਪੁੱਤਰ ਸੁਖਵੰਤ ਸਿੰਘ ਚੰਡੀਗੜ੍ਹ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਜਿਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਫੁੱਲ੍ਹੇ ਸ਼ਾਹ ਅੰਬੇਡਕਰ ਮੰਚ ਦੇ ਆਗੂ ਗੁਰਦੀਪ ਸਿੰਘ ਕਾਲੀ, ਕਪਿਲ ਮੇਘਵਾਲ, ਨਿਰਮਲ ਸਿੰਘ ਅਤੇ ਅੰਮ੍ਰਿਤਪਾਲ ਭਾਰਤੀ ਦੀ ਅਗਵਾਈ ਹੇਠਾਂ ਪਿੰਡ ਦੀਆਂ ਔਰਤਾਂ, ਨੌਜਵਾਨਾਂ ਅਤੇ ਬੱਚਿਆਂ ਨੇ ਮੋਮਬੱਤੀ ਮਾਰਚ ਕੱਢਿਆ। ਦੋਵੇਂ ਨੌਜਵਾਨਾਂ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਇਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਚੁੱਕੀ ਹੈ ਅਤੇ ਦੂਜੇ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਲੋਕਾਂ ਨੇ ਉਨ੍ਹਾਂ ਨੂੰ ਮੈਡੀਕਲ ਨਸ਼ਾ ਲਿਆ ਕੇ ਦਿੱਤਾ ਸੀ ਪਰ ਪ੍ਰਸ਼ਾਸ਼ਨ ਨੇ ਕੋਈ ਸੁਣਵਾਈ ਨਹੀਂ ਕੀਤੀ। ਗੁਰਦੀਪ ਕਾਲੀ ਨੇ ਕਿਹਾ ਕਿ ਅਕਾਲੀ, ਕਾਂਗਰਸ ਦੇ ਰਾਜ ਨਾਲੋਂ ਮੌਜੂਦਾ ਸਰਕਾਰ ਦੇ ਰਾਜ ਵਿੱਚ ਨਸ਼ੇ ਆਮ ਹੀ ਨਹੀਂ ਸਗੋਂ ਮਹਿੰਗੇ ਹੋਏ ਹਨ। ਕਪਿਲ ਮੇਘਵਾਲ ਨੇ ਕਿਹਾ ਕਿ ਮੁਲਜ਼ਮਾਂ ਦੇ ਖ਼ਿਲਾਫ਼ ਪਰਚੇ ਦਰਜ ਕੀਤੇ ਜਾਣ। ਸਮੂਹ ਜੱਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਮੋਮਬੱਤੀ ਮਾਰਚ ਕੱਢੇ ਜਾਣਗੇ। ਇਸ ਮੌਕੇ ਕੁਲਵੰਤ ਸਿੰਘ, ਗੁਰਮੀਤ ਸਿੰਘ, ਗਗਨਦੀਪ ਸਿੰਘ, ਡੀਸੀ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਰਣਯੋਧ ਸਿੰਘ, ਤਰਲੋਚਨ ਸਿੰਘ, ਕੁਲਦੀਪ ਸਿੰਘ, ਬਹਾਦਰ ਸਿੰਘ, ਲਾਭ ਸਿੰਘ, ਰਵਿੰਦਰ ਕੌਰ, ਗਗਨਦੀਪ ਕੌਰ, ਮਹਿੰਦਰ ਕੌਰ, ਕੁਲਦੀਪ ਕੌਰ, ਕੁਲਵਿੰਦਰ ਕੌਰ ਹਾਜ਼ਰ ਸਨ।