ਕੈਪਟਨ ਤੇ ਚੰਨੀ ਨੇ ਬਾਦਲਾਂ ਦਾ ਬਚਾਅ ਕੀਤਾ: ਬੈਂਸ

ਕੈਪਟਨ ਤੇ ਚੰਨੀ ਨੇ ਬਾਦਲਾਂ ਦਾ ਬਚਾਅ ਕੀਤਾ: ਬੈਂਸ

ਰੈਲੀ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ, ਰਣਧੀਰ ਸਿੰਘ ਸਿਵੀਆ ਤੇ ਹੋਰ ਆਗੂ। -ਫੋਟੋ: ਅਸ਼ਵਨੀ ਧੀਮਾਨ

ਗੁਰਿੰਦਰ ਸਿੰਘ

ਲੁਧਿਆਣਾ, 28 ਨਵੰਬਰ

ਲੋਕ ਇਨਸਾਫ਼ ਪਾਰਟੀ ਵੱਲੋਂ ‘117 ਦੀ ਕਸਮ- ਭ੍ਰਿਸ਼ਟਾਚਾਰ ਖ਼ਤਮ’ ਦੇ ਨਾਅਰੇ ਹੇਠ ਅੱਜ ਹਲਕਾ ਉੱਤਰੀ ਦੇ ਇਲਾਕੇ ਜੱਸੀਆਂ ਰੋਡ ’ਤੇ ਕੀਤੀ ਰੈਲੀ ਵਿੱਚ ਲੋਕਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰ ਕੇ ਪਾਰਟੀ ਲਈ ਦਿਨ ਰਾਤ ਇਕ ਕਰਨ ਦਾ ਪ੍ਰਣ ਕੀਤਾ।

ਰੈਲੀ ਵਿੱਚ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ (ਲਿਪ) ਦੀ ਕਹਿਣੀ ਤੇ ਕਰਨੀ ਵਿੱਚ ਕੋਈ ਫ਼ਰਕ ਨਹੀਂ ਜਦਕਿ ਬਾਕੀ ਦੀਆਂ ਸਿਆਸੀ ਪਾਰਟੀਆਂ ਪੰਜਾਬ ਵਾਸੀਆਂ ਨਾਲ ਵੱਡੇ ਵੱਡੇ ਵਾਅਦੇ ਕਰ ਕੇ ਗੁਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਬੇਅਦਬੀ ਕਾਰਨ ਪੰਜਾਬ ਦੇ ਲੋਕ ਉਸ ਨੂੰ ਮੂੰਹ ਨਹੀਂ ਲਗਾ ਰਹੇ ਅਤੇ ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਕਾਰਨ ਇਹ ਵੀ ਪੰਜਾਬ ਵਿੱਚ ਆਪਣਾ ਆਧਾਰ ਗੁਆ ਚੁੱਕੀ ਹੈ।

ਸ੍ਰੀ ਬੈਂਸ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦਿਆਂ ਕਿਹਾ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ ਬਾਦਲ ਪਰਿਵਾਰ ਨੂੰ ਬੇਅਦਬੀ ਕਾਂਡ, ਬਰਗਾੜੀ ਕਾਂਡ ਅਤੇ ਨਸ਼ਿਆਂ ਦੇ ਮੁੱਦੇ ’ਤੇ ਬਚਾ ਕੇ ਰੱਖਿਆ ਸੀ, ਹੁਣ ਚੰਨੀ ਸਰਕਾਰ ਵੀ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਤੋਂ ਸਾਬਤ ਹੁੰਦਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਆਪਸ ਵਿੱਚ ਰਲੇ ਹੋਏ ਹਨ।

ਸ੍ਰੀ ਬੈਂਸ ਨੇ ਆਮ ਆਦਮੀ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਗਾਰੰਟੀਆਂ ’ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ 2022 ਵਿੱਚ ਕਿਸੇ ਇਕ ਪਾਰਟੀ ਦੀ ਸਰਕਾਰ ਬਣਨਾ ਅਸੰਭਵ ਹੈ ਅਤੇ ਇਸ ਵਾਰ ਪੰਜਾਬ ਸਰਕਾਰ ਦੀ ਚਾਬੀ ਲਿਪ ਹੱਥ ਹੋਵੇਗੀ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਇਸ ਵਾਰ ਰਣਧੀਰ ਸਿੰਘ ਸਿਵੀਆ ਨੂੰ ਵਿਧਾਨ ਸਭਾ ਵਿੱਚ ਭੇਜ ਦਿਓ ਫਿਰ ਇਸ ਹਲਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਰੈਲੀ ਦੌਰਾਨ ਪਾਰਟੀ ਦੇ ਜਨਰਲ ਸਕੱਤਰ, ਕੋਰ ਕਮੇਟੀ ਮੈਂਬਰ ਅਤੇ ਹਲਕਾ ਉੱਤਰੀ ਦੇ ਇੰਚਾਰਜ ਰਣਧੀਰ ਸਿੰਘ ਸਿਵੀਆ ਨੇ ਕਿਹਾ ਕਿ ਆਪਣੇ ਬਾਪ ਦੀ ਸ਼ਹਾਦਤ ਦਾ ਮੁੱਲ ਵਟਦੇ ਹੋਏ ਛੇ ਵਾਰ ਵਿਧਾਇਕ ਅਤੇ ਇਕ ਵਾਰ ਮੰਤਰੀ ਬਣੇ ਰਾਕੇਸ਼ ਪਾਂਡੇ ਨੇ ਹਲਕੇ ਲਈ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਹਲਕੇ ਵਿੱਚ ਤਹਿਸੀਲ, ਸਰਕਾਰੀ ਹਸਪਤਾਲ, ਸਰਕਾਰੀ ਕਾਲਜ, ਸੁਵਿਧਾ ਸੈਂਟਰ, ਸਟੇਡੀਅਮ ਆਦਿ ਕੋਈ ਵੀ ਸਹੂਲਤ ਰਾਕੇਸ਼ ਪਾਂਡੇ ਸਰਕਾਰ ਤੋਂ ਨਹੀਂ ਲਿਆ ਸਕੇ। ਪਰ ਆਪਣੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਲਵਾਉਣ ਲਈ ਸਮੁੱਚੇ ਹਲਕਾ ਵਾਸੀਆਂ ਦਾ ਮੁੱਲ ਵੱਟ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All