ਕੈਪਟਨ ਮੇਹਰ ਸਿੰਘ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਨਿਯੁਕਤ
ਜੋਗਿੰਦਰ ਸਿੰਘ ਓਬਰਾਏ
ਖੰਨਾ, 8 ਜੁਲਾਈ
ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਕੈਪਟਨ ਮੇਹਰ ਸਿੰਘ ਇਕੋਲਾਹੀ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ। ਕੋਟਲੀ ਨੇ ਕਿਹਾ ਕਿ ਕੈਪਟਨ ਮੇਜਰ ਸਿਘ ਪਾਰਟੀ ਨੇ ਲੰਬਾ ਸਮਾਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ। ਅੱਜ ਖੰਨਾ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਸਹਿਮਤੀ ਨਾਲ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸ੍ਰੀ ਕੋਟਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹਰ ਮਿਹਨਤ ਕਰਨ ਵਾਲੇ ਪਾਰਟੀ ਵਰਕਰ ਅਤੇ ਆਗੂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਇਸ ਮੌਕੇ ਕੈਪਟਨ ਮੇਹਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੰਤਰੀ ਕੋਟਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਤੋਂ ਇਲਾਵਾ ਸਭ ਨੂੰ ਨਾਲ ਲੈ ਕੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਗੁਰਦੀਪ ਸਿੰਘ ਰਸੂਲੜਾ, ਮਨਜੀਤ ਸ਼ਰਮਾ, ਰਣਜੀਤ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਸਨ।