ਜਨਕਪੁਰੀ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਸੰਜੀਵ ਕੁਮਾਰ ਨੂੰ ਤੇਜ਼ ਰਫ਼ਤਾਰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੁਲਜ਼ਮ ਸੰਜੀਵ ਨੂੰ 800 ਮੀਟਰ ਘਸੀਟਦਾ ਹੋਇਆ ਆਪਣੇ ਨਾਲ ਲੈ ਗਿਆ। ਜਦੋਂ ਲੋਕਾਂ ਨੇ ਰੋਲਾ ਪਾਇਆ ਤਾਂ ਕਾਰ ਰੁਕੀ ਪਰ ਲੋਕਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਕਾਰ ਚਾਲਕ ਕਾਰ ਛੱਡ ਕੇ ਫ਼ਰਾਰ ਹੋ ਗਿਆ। ਕਾਰ ਵਿੱਚ ਸਵਾਰ ਹੋਰ ਦੋ ਜਣਿਆਂ ਨੂੰ ਲੋਕਾਂ ਨੇ ਫੜ ਲਿਆ ਤੇ ਕੁੱਟਮਾਰ ਕੀਤੀ ਗਈ। ਇਸ ਮਗਰੋਂ ਥਾਣਾ ਡਿਵੀਜ਼ਨ ਦੋ ਅਧੀਨ ਜਨਕਪੁਰੀ ਚੌਕੀ ’ਚ ਸੂਚਨਾ ਦਿੱਤੀ ਗਈ, ਜਿਸ ਮਗਰੋਂ ਪੁਲੀਸ ਮੌਕੇ ’ਤੇ ਪਹੁੰਚੀ। ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕ ਜ਼ਖਮੀ ਸੰਜੀਵ ਨੂੰ ਇਲਾਜ ਲਈ ਹਸਪਤਾਲ ਲੈ ਗਏ ਸਨ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲੀਸ ਨੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
×