ਕਾਰਾਂ ਦੇ ਟਾਇਰ ਚੋਰੀ ਕਰਨ ਵਾਲੇ ਕਾਬੂ
ਸਨਅਤੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਦੇ ਟਾਇਰਾਂ ਨੂੰ ਚੋਰੀ ਕਰਨ ਵਾਲੇ ਗਰੋਹ ਗਰੋਹ ਦੇ ਪੰਜ ਮੈਂਬਰਾਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਰਿਮਾਂ ਸਣੇ 31 ਟਾਇਰ ਬਰਾਮਦ ਹੋਏ ਹਨ। ਮੁਲਜ਼ਮਾਂ ਦੀ ਪਛਾਣ...
Advertisement
ਸਨਅਤੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਦੇ ਟਾਇਰਾਂ ਨੂੰ ਚੋਰੀ ਕਰਨ ਵਾਲੇ ਗਰੋਹ ਗਰੋਹ ਦੇ ਪੰਜ ਮੈਂਬਰਾਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਰਿਮਾਂ ਸਣੇ 31 ਟਾਇਰ ਬਰਾਮਦ ਹੋਏ ਹਨ। ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ, ਸ਼ਿਵਰਾਜ ਸਿੰਘ, ਮਨੋਜ ਕੁਮਾਰ, ਬਲਵਿੰਦਰ ਸਿੰਘ ਤੇ ਮਨਦੀਪ ਸਿੰਘ ਦੀਪੂ ਵਜੋਂ ਹੋਈ ਹੈ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਲੈ ਲਿਆ ਹੈ। ਡਿਪਟੀ ਕਮਿਸ਼ਨਰ ਆਫ ਪੁਲੀਸ (ਡੀਸੀਪੀ) ਰੁਪਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਦੇ ਟਾਇਰ ਚੋਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਾਂਚ ਤੋਂ ਬਾਅਦ ਜਦੋਂ ਮਲਜ਼ਮਾਂ ਦੀ ਪਛਾਣ ਹੋਈ ਤਾਂ ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਇਸ ਕੰਮ ਲਈ ਇੱਕ ਗੋਦਾਮ ਕਿਰਾਏ ’ਤੇ ਲਿਆ ਸੀ ਜਿੱਥੇ ਚੋਰੀ ਕੀਤੇ ਟਾਇਰ ਰੱਖਦੇ ਸਨ। ਮੁਲਜ਼ਮ ਟਾਇਰ ਚੋਰੀ ਕਰਨ ਤੋਂ ਬਾਅਦ ਅੱਗੇ ਸਸਤੇ ਭਾਅ ’ਤੇ ਵੇਚਦੇ ਸਨ।
Advertisement
Advertisement
×