ਲੁਧਿਆਣਾ: ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੇ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਿੰਡ ਮੰਗਲੀ ਵਾਸੀ ਗੁਰਚਰਨ ਸਿੰਘ ਦੀ ਲੜਕੀ ਕਿਰਨਦੀਪ ਕੌਰ ਨੇ ਦੱਸਿਆ ਹੈ ਕਿ ਉਸ ਦਾ ਵਿਆਹ ਪਿੰਡ ਨੱਤ ਵਾਸੀ ਹਰਪ੍ਰੀਤ ਸਿੰਘ ਨਾਲ ਹੋਇਆ ਸੀ। ਹਰਪ੍ਰੀਤ ਸਿੰਘ ਨਾਲ ਲੜਾਈ ਝਗੜਾ ਰਹਿਣ ਕਾਰਨ ਉਹ ਉਸ ਤੋਂ ਵੱਖ ਰਹਿ ਰਹੀ ਸੀ। ਹਰਪ੍ਰੀਤ ਸਿੰਘ ਨੇ ਉਸ ਦੇ ਨਾਮ ਦੀ ਫੇਸਬੁੱਕ ਆਈਡੀ ਬਣਾ ਕੇ ਉਸ ਦੀ ਫੋਟੋ ਦੀ ਗਲਤ ਵਰਤੋਂ ਕੀਤੀ। ਜਾਂਚ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ