ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਅਕਤੂਬਰ
ਥਾਣਾ ਜਮਾਲਪੁਰ ਦੀ ਪੁਲੀਸ ਨੇ ਕੋਹਾੜਾ ਚੌਕ ਵਿੱਚ ਧਰਨਾ ਦੇਣ ਦੇ ਦੋਸ਼ ਤਹਿਤ 50-60 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਜੰਡਿਆਲੀ ਕੱਟ ਕੋਲ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕੁੱਝ ਲੋਕਾਂ ਨੇ ਕੋਹਾੜਾ ਚੌਕ ਵਿੱਚ ਕੌਮੀ ਮਾਰਗ ’ਤੇ ਧਰਨਾ ਲਗਾ ਕੇ ਆਵਾਜਾਈ ਬੰਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਸਮਸ਼ੇਰ ਸਿੰਘ, ਮਹਿੰਦਰ ਸਿੰਘ, ਬਾਬਾ ਗੁਰਜੀਤ ਸਿੰਘ ਗਰਜਾ, ਬਾਬਾ ਮਨਪ੍ਰੀਤ ਸਿੰਘ ਖਾਲਸਾ, ਬਾਬਾ ਜਤਿੰਦਰ ਸਿੰਘ ਖਾਲਸਾ, ਬਾਬਾ ਮੋਹਨ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਕੁਲਤਰਨ ਸਿੰਘ, ਬਾਬਾ ਮਲਵਿੰਦਰ ਸਿੰਘ, ਬਾਬਾ ਗੁਰਦੀਪ ਸਿੰਘ ਅਤੇ ਹੋਰ ਅਣਪਛਾਤੇ 40-50 ਬੰਦਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।