ਨਸ਼ਾ ਕਰਨ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ
ਪੱਤਰ ਪ੍ਰੇਰਕ ਸਮਰਾਲਾ, 26 ਜੂਨ ਮਾਛੀਵਾੜਾ ਪੁਲੀਸ ਨੇ ਅੱਜ ਦੋ ਨੌਜਵਾਨਾਂ ਦੇ ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਉਰਫ਼ ਰਿੰਕੂ ਤੇ ਹਰਦੀਪ ਸਿੰਘ ਉਰਫ਼ ਗੁੱਲੂ ਵਾਸੀਆਨ ਮਾਛੀਵਾੜਾ ਵਜੋਂ...
Advertisement
ਪੱਤਰ ਪ੍ਰੇਰਕ
ਸਮਰਾਲਾ, 26 ਜੂਨ
Advertisement
ਮਾਛੀਵਾੜਾ ਪੁਲੀਸ ਨੇ ਅੱਜ ਦੋ ਨੌਜਵਾਨਾਂ ਦੇ ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਉਰਫ਼ ਰਿੰਕੂ ਤੇ ਹਰਦੀਪ ਸਿੰਘ ਉਰਫ਼ ਗੁੱਲੂ ਵਾਸੀਆਨ ਮਾਛੀਵਾੜਾ ਵਜੋਂ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਿਰਪਾਨ ਭੇਟ ਸਾਹਿਬ ਸਮਰਾਲਾ ਰੋਡ ’ਤੇ ਮੌਜੂਦ ਪੁਲੀਸ ਪਾਰਟੀ ਨੇ ਦਵਿੰਦਰ ਸਿੰਘ ਉਰਫ਼ ਰਿੰਕੂ ਨੂੰ ਕਾਬੂ ਕੀਤਾ ਤੇ ਨਸ਼ਾ ਕੀਤੇ ਹੋਣ ਦੇ ਸ਼ੱਕ ਹੇਠ ਉਸ ਦਾ ਡੋਪ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸੇ ਤਰ੍ਹਾਂ ਗਊਸ਼ਾਲਾ ਰੋਪੜ ਰੋਡ ’ਤੇ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਸ਼ੱਕ ਦੇ ਆਧਾਰ ’ਤੇ ਹਰਦੀਪ ਸਿੰਘ ਉਰਫ਼ ਗੁੱਲੂ ਨੂੰ ਕਾਬੂ ਕੀਤਾ ਤੇ ਡੋਪ ਟੈਸਟ ਕਰਵਾਇਆ। ਉਸ ਦੀ ਵੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।
Advertisement
×