ਕੁੱਟਮਾਰ ਦੇ ਦੋਸ਼ ਹੇਠ ਸਹੁਰਾ ਪਰਿਵਾਰ ’ਤੇ ਕੇਸ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 2 ਜੁਲਾਈ ਥਾਣਾ ਟਿੱਬਾ ਦੀ ਪੁਲੀਸ ਨੇ ਕੁੱਟਮਾਰ ਦੇ ਦੋਸ਼ ਹੇਠ ਇੱਕ ਵਿਅਕਤੀ, ਉਸ ਦੀ ਮਾਂ ਤੇ ਜੀਜੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਵਿੱਚ ਸੁਖਵਿੰਦਰ ਕੌਰ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਰਿਤਿਕਾ ਦਾ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਜੁਲਾਈ
Advertisement
ਥਾਣਾ ਟਿੱਬਾ ਦੀ ਪੁਲੀਸ ਨੇ ਕੁੱਟਮਾਰ ਦੇ ਦੋਸ਼ ਹੇਠ ਇੱਕ ਵਿਅਕਤੀ, ਉਸ ਦੀ ਮਾਂ ਤੇ ਜੀਜੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਵਿੱਚ ਸੁਖਵਿੰਦਰ ਕੌਰ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਰਿਤਿਕਾ ਦਾ ਵਿਆਹ ਤਿੰਨ ਸਾਲ ਪਹਿਲਾਂ ਹਰੀਸ਼ ਕੁਮਾਰ ਉਰਫ਼ ਰਾਜਾ ਨਾਲ ਹੋਇਆ ਸੀ। ਹਰੀਸ਼ ਕੁਮਾਰ ਉਰਫ਼ ਰਾਜਾ, ਉਸ ਦੀ ਮਾਤਾ ਕੁਲਦੀਪ ਕੋਰ ਤੇ ਜੀਜਾ ਸੰਦੀਪ ਕੁਮਾਰ ਲੜਕੀ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੇ ਸਨ। ਦੋ ਦਿਨ ਪਹਿਲਾਂ ਤਿੰਨੇ ਮੁਲਜ਼ਮਾਂ ਨੇ ਰਲ ਕੇ ਲੜਕੀ ਦੀ ਕੁੱਟਮਾਰ ਕੀਤੀ ਕਿਉਂਕਿ ਉਹ ਉਸ ਦੇ ਨਾਂ ’ਤੇ ਕਰਜ਼ਾ ਲੈਣਾ ਚਾਹੁੰਦੇ ਸਨ ਜੋ ਉਸ ਨੂੰ ਮੰਜ਼ੂਰ ਨਹੀਂ ਸੀ। ਪੁਲੀਸ ਨੇ ਹਰੀਸ਼ ਕੁਮਾਰ, ਕੁਲਦੀਪ ਕੌਰ ਅਤੇ ਸੰਦੀਪ ਕੁਮਾਰ ਵਾਸੀ ਨਿਊ ਸੁਭਾਸ਼ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
×