ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਜਨਵਰੀ
ਥਾਣਾ ਜਮਾਲਪੁਰ ਦੀ ਪੁਲੀਸ ਨੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਚੋਣ ਜਾਬਤਾ ਅਤੇ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਦਲਵੀਰ ਸਿੰਘ ਨੇ ਦੱਸਿਆ ਹੈ ਕਿ ਐੱਸਡੀਐੱਮ ਪੂਰਬੀ ਡਾ. ਵਨੀਤ ਕੁਮਾਰ ਜੋ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਰਿਟਰਨਿੰਗ ਅਫਸਰ ਵੀ ਹਨ, ਨੇ ਪੁਲੀਸ ਨੂੰ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਸਥਾਪਤ ਕੀਤੀ ਟੀਮ ਦੇ ਅਧਿਕਾਰੀ ਦਲਜੀਤ ਸਿੰਘ ਦੀ ਰਿਪੋਰਟ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਰਿਪੋਰਟ ਵਿੱਚ ਵਿੱਚ ਦੱਸਿਆ ਗਿਆ ਹੈ ਕਿ ਤੇਤੀ ਫੁੱਟਾ ਰੋਡ ਮੁੰਡੀਆਂ ਰੋਡ ਵਿੱਚ ਚੋਣ ਪ੍ਰਚਾਰ ਦੌਰਾਨ ਨੁੱਕੜ ਮੀਟਿੰਗ ਹੋ ਰਹੀ ਸੀ ਜਿਸ ਵਿੱਚ 200 ਤੋਂ ਵੱਧ ਲੋਕ ਸ਼ਾਮਲ ਕੀਤੇ ਹੋਏ ਸਨ ਅਤੇ ਉਨ੍ਹਾਂ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਸੀ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।