ਕੁੱਟਮਾਰ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ ਜਗਰਾਉਂ, 28 ਮਈ ਇੱਥੇ ਸੁੰਦਰ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਦੀ ਉਸ ਦੇ ਸਹੁਰੇ ਪਰਿਵਾਰ ਵੱਲੋਂ ਕੁੱਟਮਾਰ ਕਰਨ ’ਤੇ ਪੁਲੀਸ ਨੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੁਰਿੰਦਰਪਾਲ ਸਿੰਘ ਵਾਸੀ ਸੁੰਦਰ ਨਗਰ ਸ਼ੇਰਪੁਰ ਚੌਕ ਨੇ ਪੁਲੀਸ ਨੂੰ...
Advertisement
ਪੱਤਰ ਪ੍ਰੇਰਕ
ਜਗਰਾਉਂ, 28 ਮਈ
Advertisement
ਇੱਥੇ ਸੁੰਦਰ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਦੀ ਉਸ ਦੇ ਸਹੁਰੇ ਪਰਿਵਾਰ ਵੱਲੋਂ ਕੁੱਟਮਾਰ ਕਰਨ ’ਤੇ ਪੁਲੀਸ ਨੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੁਰਿੰਦਰਪਾਲ ਸਿੰਘ ਵਾਸੀ ਸੁੰਦਰ ਨਗਰ ਸ਼ੇਰਪੁਰ ਚੌਕ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਆਪਣੀ ਪਤਨੀ ਪਰਮਜੀਤ ਕੌਰ ਨਾਲ ਝਗੜਾ ਹੋ ਗਿਆ ਸੀ ਤੇ ਸ਼ਾਮ 5.30 ਵਜੇ ਜਦੋਂ ਉਹ ਆਪਣੇ ਘਰ ’ਚ ਮੌਜੂਦ ਸੀ ਤਾਂ ਉਸ ਦੀ ਪਤਨੀ ਦੇ ਰਿਸ਼ਤੇਦਾਰ ਮਨਕਰਨ ਸਿੰਘ ਉਰਫ਼ ਮਨੀ, ਕਮਲਪ੍ਰੀਤ ਸਿੰਘ ਕਮਲ, ਹਰਜਿੰਦਰ ਸਿੰਘ ਉਰਫ਼ ਨੀਲਾ ਤੇ ਇੱਕ ਹੋਰ ਅਣਪਛਾਤੇ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ। ਪੁਲੀਸ ਨੇ ਸੁਰਿੰਦਰਪਾਲ ਸਿੰਘ ਦੇ ਬਿਆਨ ਦਰਜ ਕਰਕੇ ਉਕਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement
×

