ਨਿੱਜੀ ਪੱਤਰ ਪ੍ਰੇਰਕਲੁਧਿਆਣਾ, 20 ਮਾਰਚਥਾਣਾ ਵਿਮੈੱਨ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸਦੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਇਸਲਾਮਗੰਜ ਵਾਸੀ ਨਵੇਤਾ ਬਜਾਜ ਨੇ ਦੱਸਿਆ ਕਿ ਉਸਦਾਵਿਆਹ 18 ਫਰਵਰੀ 2011 ਨੂੰ ਅਰੁਣ ਬਜਾਜ ਵਾਸੀ ਮੈਡੀਕਲ ਐਨਕਲੇਵ ਸਰਕੁਲਰ ਰੋਡ ਅੰਮ੍ਰਿਤਸਰ ਨਾਲ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਉਹ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਸਨੂੰ ਹੋਰ ਦਾਜ ਲਿਆਉਣ ਸਬੰਧੀ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ। ਥਾਣੇਦਾਰ ਸੁਰਿੰਦਰਪਾਲ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।