ਵਿਆਹੁਤਾ ਦੀ ਸ਼ਿਕਾਇਤ ’ਤੇ ਪਤੀ ਖ਼ਿਲਾਫ਼ ਕੇਸ ਦਰਜ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 20 ਮਾਰਚ ਥਾਣਾ ਵਿਮੈੱਨ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸਦੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਇਸਲਾਮਗੰਜ ਵਾਸੀ ਨਵੇਤਾ ਬਜਾਜ ਨੇ ਦੱਸਿਆ ਕਿ ਉਸਦਾ ਵਿਆਹ 18 ਫਰਵਰੀ 2011...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਮਾਰਚ
Advertisement
ਥਾਣਾ ਵਿਮੈੱਨ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸਦੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਇਸਲਾਮਗੰਜ ਵਾਸੀ ਨਵੇਤਾ ਬਜਾਜ ਨੇ ਦੱਸਿਆ ਕਿ ਉਸਦਾ
ਵਿਆਹ 18 ਫਰਵਰੀ 2011 ਨੂੰ ਅਰੁਣ ਬਜਾਜ ਵਾਸੀ ਮੈਡੀਕਲ ਐਨਕਲੇਵ ਸਰਕੁਲਰ ਰੋਡ ਅੰਮ੍ਰਿਤਸਰ ਨਾਲ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਉਹ ਵਿਆਹ ਤੋਂ ਕੁੱਝ ਸਮਾਂ ਬਾਅਦ ਹੀ ਉਸਨੂੰ ਹੋਰ ਦਾਜ ਲਿਆਉਣ ਸਬੰਧੀ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ। ਥਾਣੇਦਾਰ ਸੁਰਿੰਦਰਪਾਲ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement