DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਆਹੁਤਾ ਦੀ ਸ਼ਿਕਾਇਤ ’ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ‘ਤੇ ਉਸਦੇ ਸਹੁਰਿਆਂ ਵਿਰੁੱਧ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੀਕਸ਼ਿਤਾ ਗੁਪਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਸਹੁਰਿਆਂ ਨੇ ਨਾਂ ਸਿਰਫ਼ ਉਸਦੇ ਦਾਜ...

  • fb
  • twitter
  • whatsapp
  • whatsapp
Advertisement

ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ‘ਤੇ ਉਸਦੇ ਸਹੁਰਿਆਂ ਵਿਰੁੱਧ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੀਕਸ਼ਿਤਾ ਗੁਪਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਸਹੁਰਿਆਂ ਨੇ ਨਾਂ ਸਿਰਫ਼ ਉਸਦੇ ਦਾਜ ਸਣੇ ਹੋਰ ਕੀਮਤੀ ਸਾਮਾਨ ਨੂੰ ਚੋਰੀ ਕੀਤਾ ਅਤੇ ਨਸ਼ਟ ਕਰ ਦਿੱਤਾ, ਸਗੋਂ ਘਰ ਨੂੰ ਤਾਲਾ ਲਗਾ ਕੇ ਉਸ ਦੇ ਹਿੱਸੇ ਦੀ ਜਾਇਦਾਦ ’ਤੇ ਦੀ ਨਾਜਾਇਜ਼ ਕਬਜ਼ਾ ਕਰ ਲਿਆ। ਉਸ ਨੇ ਜਦੋਂ ਇਸਦਾ ਵਿਰੋਧ ਕੀਤਾ, ਤਾਂ ਉਸਨੂੰ ਗਾਲ੍ਹਾਂ ਕੱਢਦਿਆਂ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਮਾਨਸਿਕ ਅਤੇ ਸਰੀਰਕ ਤਸੀਹੇ ਦਿੱਤੇ ਗਏ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਉਸਨੂੰ ਘਰੋਂ ਬਾਹਰ ਕੱਢ ਦਿੱਤਾ ਅਤੇ ਉਸਦੇ ਕਮਰੇ ਬੰਦ ਕਰ ਦਿੱਤੇ। ਪੁਲੀਸ ਵੱਲੋਂ ਧਰੁਵ ਗੁਪਤਾ, ਵਿਪਿਨ ਗੁਪਤਾ, ਮਧੂ, ਸ਼ਿਵਾਨੀ ਗੁਪਤਾ ਅਤੇ 4 ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
×