ਧੋਖਾਧੜੀ ਦੇ ਦੋਸ਼ ਹੇਠ ਮਾਂ-ਪੁੱਤ ਖ਼ਿਲਾਫ਼ ਕੇਸ ਦਰਜ
ਇਥੇ ਦਾਖਾ ਪੁਲੀਸ ਨੇ ਜ਼ਮੀਨ ਨੂੰ ਆਪਣੀ ਦੱਸ ਕੇ 10 ਲੱਖ ਰੁਪਏ ਠੱਗਣ ਦੇ ਦੋਸ਼ ਹੇਠ ਮਾਂ-ਪੁੱਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਨੇ ਇਸ ਸਬੰਧੀ ਲੁਧਿਆਣਾ ਦਿਹਾਤੀ ਪੁਲੀਸ ਨੇ ਜ਼ਿਲ੍ਹਾ ਪੁਲੀਸ ਮੁਖੀ...
Advertisement
ਇਥੇ ਦਾਖਾ ਪੁਲੀਸ ਨੇ ਜ਼ਮੀਨ ਨੂੰ ਆਪਣੀ ਦੱਸ ਕੇ 10 ਲੱਖ ਰੁਪਏ ਠੱਗਣ ਦੇ ਦੋਸ਼ ਹੇਠ ਮਾਂ-ਪੁੱਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਨੇ ਇਸ ਸਬੰਧੀ ਲੁਧਿਆਣਾ ਦਿਹਾਤੀ ਪੁਲੀਸ ਨੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਦੀ ਜਾਂਚ ਮਗਰੋਂ ਇਹ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਣਧੀਰ ਸਿੰਘ ਅਤੇ ਗੁਰਜੀਤ ਕੌਰ ਵਾਸੀ ਭਨੋਹੜ ਨੇ ਪਿੰਡ ਕਰੀਮਪੁਰ ਦੀ ਦੋ ਕਨਾਲ ਤੇ ਚਾਰ ਮਰਲੇ ਜ਼ਮੀਨ ਦੀ ਮਾਲਕੀ ਨਾ ਹੋਣ ਦੇ ਬਾਵਜੂਦ ਇਸ ਦਾ ਸੌਦਾ ਕੀਤਾ। ਇਸ ਤਰ੍ਹਾਂ ਉਨ੍ਹਾਂ ਅਸ਼ਵਨੀ ਕੁਮਾਰ ਤੇ ਗੁਰਦੀਪ ਸਿੰਘ ਕੋਲੋਂ 10 ਲੱਖ ਰੁਪਏ ਲੈ ਕੇ ਠੱਗੀ ਮਾਰੀ। ਮਾਮਲੇ ਦੀ ਜਾਂਚ ਮਗਰੋਂ ਗੁਰਜੀਤ ਕੌਰ ਤੇ ਰਣਧੀਰ ਸਿੰਘ ਖ਼ਿਲਾਫ਼ ਬੀਐਨਐਸ 318 (4), 316 (2) ਤਹਿਤ ਕੇਸ ਦਰਜ ਕੀਤਾ ਗਿਆ ਹੈ।
Advertisement
Advertisement