ਗੁਰੂਘਰ ਦੇ ਗੋਲਕ ਵਿੱਚੋਂ ਨਕਦੀ ਚੋਰੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ
ਥਾਣਾ ਜੋਧਾਂ ਅਧੀਨ ਪਿੰਡ ਛੋਕਰਾਂ ਦੇ ਗੁਰੂਘਰ ਦੇ ਗੋਲਕ ਵਿੱਚੋਂ ਨਕਦੀ ਚੋਰੀ ਕਰਨ ਵਾਲੇ ਵਿਅਕਤੀ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਣ ਬਾਅਦ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ। ਜਾਂਚ ਅਫ਼ਸਰ ਸਬ-ਇੰਸਪੈਕਟਰ ਗੁਰਚਰਨ...
Advertisement
ਥਾਣਾ ਜੋਧਾਂ ਅਧੀਨ ਪਿੰਡ ਛੋਕਰਾਂ ਦੇ ਗੁਰੂਘਰ ਦੇ ਗੋਲਕ ਵਿੱਚੋਂ ਨਕਦੀ ਚੋਰੀ ਕਰਨ ਵਾਲੇ ਵਿਅਕਤੀ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਣ ਬਾਅਦ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ। ਜਾਂਚ ਅਫ਼ਸਰ ਸਬ-ਇੰਸਪੈਕਟਰ ਗੁਰਚਰਨ ਸਿੰਘ ਅਨੁਸਾਰ ਮੁਲਜ਼ਮ ਦੀ ਪਹਿਚਾਣ ਪਿੰਡ ਛੋਕਰਾਂ ਦੇ ਹੀ ਪਰਮਿੰਦਰ ਸਿੰਘ ਉਰਫ਼ ਪਿੰਦੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਫ਼ਰਾਰ ਹੈ ਅਤੇ ਪੁਲੀਸ ਉਸ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।
ਪਿੰਡ ਛੋਕਰਾਂ ਦੇ ਗੁਰਦੁਆਰਾ ਸਾਹਿਬ ਭਗਤ ਰਵੀਦਾਸ ਕਮੇਟੀ ਦੇ ਮੈਂਬਰਾਂ ਪਰਮਿੰਦਰ ਸਿੰਘ, ਕੇਵਲ ਸਿੰਘ ਪ੍ਰਧਾਨ ਅਤੇ ਕਰਨਵੀਰ ਸਿੰਘ ਕਮੇਟੀ ਮੈਂਬਰਾਂ ਨੇ ਥਾਣਾ ਜੋਧਾਂ ਦੀ ਪੁਲੀਸ ਕੋਲ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਸ਼ਾਮ ਕਰੀਬ 6 ਵਜੇ ਗੁਰਦੁਆਰਾ ਸਾਹਿਬ ਦਾ ਮੁੱਖ ਦਰਵਾਜ਼ਾ ਖੁੱਲ੍ਹਾ ਸੀ ਅਤੇ ਕੁਝ ਮਿੰਟਾਂ ਬਾਅਦ ਇੱਕ ਵਿਅਕਤੀ ਅੰਦਰ ਦਾਖਲ ਹੋਇਆ ਅਤੇ ਗੋਲਕ ਵਿੱਚੋਂ ਨਕਦੀ ਚੋਰੀ ਕਰ ਕੇ ਲੈ ਗਿਆ ਸੀ।
Advertisement
Advertisement
×